ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੋਡਵੇਜ਼ ਤੋਂ ਸੇਵਾਮੁਕਤ ਕਰਮਚਾਰੀ ਵੱਲੋਂ ਖ਼ੁਦਕੁਸ਼ੀ

ਅੰਬਾਲਾ: ਅੰਬਾਲਾ ਜ਼ਿਲ੍ਹੇ ਦੇ ਦੀਨਾਰਪੁਰ ਪਿੰਡ ਵਿਚ ਹਰਿਆਣਾ ਰੋਡਵੇਜ਼ ਤੋਂ ਸੇਵਾ ਮੁਕਤ ਕਰਮਚਾਰੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਸ਼ਨਾਖ਼ਤ ਦੀਨਾਰਪੁਰ ਡੇਰਾ ਨਿਵਾਸੀ ਅਵਤਾਰ ਸਿੰਘ (62) ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ। ਖ਼ੁਦਕੁਸ਼ੀ ਦਾ ਕਾਰਨ ਘਰ...
Advertisement

ਅੰਬਾਲਾ: ਅੰਬਾਲਾ ਜ਼ਿਲ੍ਹੇ ਦੇ ਦੀਨਾਰਪੁਰ ਪਿੰਡ ਵਿਚ ਹਰਿਆਣਾ ਰੋਡਵੇਜ਼ ਤੋਂ ਸੇਵਾ ਮੁਕਤ ਕਰਮਚਾਰੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਸ਼ਨਾਖ਼ਤ ਦੀਨਾਰਪੁਰ ਡੇਰਾ ਨਿਵਾਸੀ ਅਵਤਾਰ ਸਿੰਘ (62) ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ। ਖ਼ੁਦਕੁਸ਼ੀ ਦਾ ਕਾਰਨ ਘਰ ਵਿਚਲੀ ਪ੍ਰੇਸ਼ਾਨੀ ਦੱਸੀ ਜਾ ਰਹੀ ਹੈ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਦੀਨਾਰਪੁਰ ਡੇਰੇ ਵਿਚ ਅਵਤਾਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਣ ’ਤੇ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਲਾਸ਼ ਕੋਲੋਂ ਦੋ ਪੰਨਿਆਂ ਦਾ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ ਜਿਸ ਦੀ ਸਾਹਾ ਪੁਲੀਸ ਨੇ ਪੁਸ਼ਟੀ ਨਹੀਂ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement
Advertisement