ਨਿੱਜੀ ਪੱਤਰ ਪ੍ਰੇਰਕ
ਸਿਰਸਾ, 3 ਨਵੰਬਰ
ਇਥੋਂ ਦੇ ਨਾਗਰਿਕ ਹਸਪਤਾਲ ’ਚ ਜ਼ੇਰੇ ਇਲਾਜ ਇਕ ਬਿਰਧ ਵਿਅਕਤੀ ਵੱਲੋਂ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋਈ ਹੈ। ਉਸ ਦੀ ਉਮਰ ਕਰੀਬ 70 ਸਾਲ ਦੱਸੀ ਗਈ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਡੱਬਵਾਲੀ ਤੋਂ ਇਕ ਵਿਅਕਤੀ ਨੂੰ ਐਂਬੂਲੈਂਸ ਸਰਕਾਰੀ ਹਸਪਤਾਲ ਇਲਾਜ ਲਈ ਲੈ ਕੇ ਆਈ ਸੀ। ਦੱਸਿਆ ਗਿਆ ਹੈ ਕਿ ਅੱਜ ਸਵੇਰੇ ਜਦੋਂ ਹਸਪਤਾਲ ਦੇ ਸਟਾਫ ਨੇ ਉਸ ਨੂੰ ਸੰਭਾਲਿਆ ਤਾਂ ਉਹ ਹਸਪਤਾਲ ਦੇ ਇਕ ਕਮਰੇ ਵਿੱਚ ਲਟਕਿਆ ਹੋਇਆ ਮਿਲਿਆ। ਸੂਚਨਾ ਮਿਲਣ ’ਤੇ ਜੇ ਕਾਲੋਨੀ ਪੁਲੀਸ ਚੌਕੀ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਮ੍ਰਿਤਕ ਦੀ ਦੇਹ ਪਛਾਣ ਲਈ ਮੁਰਦਾ ਘਰ ਰੱਖਵਾਈ।