ਨਿੱਜੀ ਪੱਤਰ ਪ੍ਰੇਰਕ
ਸਿਰਸਾ, 20 ਅਕਤੂਬਰ
ਇਥੋਂ ਦੀ ਮੁਲਤਾਨੀ ਕਲੋਨੀ ’ਚ ਰਹਿੰਦੇ ਇਕ ਵਕੀਲ ਨੇ ਕਥਿਤ ਤੌਰ ’ਤੇ ਲੰਘੀ ਦੇਰ ਰਾਤ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ਮਗਰੋਂ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਦੀ ਦੇਹ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਈ। ਖੁਦਕੁਸ਼ੀ ਦੇ ਅਸਲੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਤਾਨੀ ਕਲੋਨੀ ਦੇ ਰਹਿਣ ਵਾਲੇ ਵਿਜੈ ਮਹਿਤਾ ਨੇ ਕਥਿਤ ਤੌਰ ’ਤੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ਮਗਰੋਂ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਦੀ ਦੇਹ ਪੋਸਟਮਾਰਟਮ ਲਈ ਨਾਗਰਿਕ ਹਸਪਤਾਲ ਪਹੁੰਚਾਈ। ਵਕੀਲ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਸੂਚਨਾ ਮਿਲਣ ’ਤੇ ਵਕੀਲਾਂ ਨੇ ਅੱਜ ਨੌ ਵਰਕ ਡੇਅ ਰੱਖਿਆ। ਖੁਦਕੁਸ਼ੀ ਦੇ ਅਸਲੀ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ। ਫਿਲਹਾਲ ਪੁਲੀਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਪੋਸਟਮਾਰਟਮ ਮਗਰੋਂ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਹੈ।