ਸੁਮਨ ਸੈਣੀ ਵੱਲੋਂ ਲਾਇਬ੍ਰੇਰੀ ਦਾ ਉਦਘਾਟਨ
ਹਰਿਆਣਾ ਬਾਲ ਭਲਾਈ ਪਰਿਸ਼ਦ ਦੀ ਮੀਤ ਪ੍ਰਧਾਨ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪਤਨੀ ਸੁਮਨ ਸੈਣੀ ਨੇ ਨਰਾਇਣਗੜ੍ਹ ਦੀ ਸੈਣੀ ਧਰਮਸ਼ਾਲਾ ਵਿੱਚ ਤੇਲੂ ਰਾਮ ਮੈਮੋਰੀਅਲ ਟਰੱਸਟ ਵੱਲੋਂ ਸਥਾਪਿਤ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਮਰਹੂਮ ਤੇਲੂ ਰਾਮ ਨੂੰ...
Advertisement
ਹਰਿਆਣਾ ਬਾਲ ਭਲਾਈ ਪਰਿਸ਼ਦ ਦੀ ਮੀਤ ਪ੍ਰਧਾਨ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪਤਨੀ ਸੁਮਨ ਸੈਣੀ ਨੇ ਨਰਾਇਣਗੜ੍ਹ ਦੀ ਸੈਣੀ ਧਰਮਸ਼ਾਲਾ ਵਿੱਚ ਤੇਲੂ ਰਾਮ ਮੈਮੋਰੀਅਲ ਟਰੱਸਟ ਵੱਲੋਂ ਸਥਾਪਿਤ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਮਰਹੂਮ ਤੇਲੂ ਰਾਮ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਸੈਣੀ ਸਭਾ ਵੱਲੋਂ ਨੰਬਰਦਾਰ ਸੁਰੇਸ਼ ਪਾਲ, ਕੇਹਰ ਸਿੰਘ ਸੈਣੀ, ਕਮਲਾ ਦੇਵੀ ਅਤੇ ਹੰਸਰਾਜ ਸੈਣੀ ਨੇ ਸੁਮਨ ਸੈਣੀ ਦਾ ਸਨਮਾਨ ਕੀਤਾ। ਇਸ ਮੌਕੇ ਸੁਮਨ ਸੈਣੀ ਨੇ ਕਿਹਾ ਕਿ ਇਹ ਲਾਇਬ੍ਰੇਰੀ ਨੌਜਵਾਨਾਂ ਲਈ ਮਦਦਗਾਰ ਸਾਬਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਦਾ ਸ਼ਹੀਦੀ ਪੁਰਬ ਮਨਾਉਣ ਲਈ ਸੂਬੇ ਭਰ ਵਿੱਚ ਚਾਰ ਨਗਰ ਕੀਰਤਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਲੰਘਦੇ ਹੋਏ 24 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਸਮਾਪਤ ਹੋਣਗੇ। ਅਗਲੇ ਦਿਨ 25 ਨਵੰਬਰ ਨੂੰ ਗੁਰੂ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਕੁਰੂਕਸ਼ੇਤਰ ਵਿੱਚ ਸਮਾਗਮ ਹੋਵੇਗਾ।
Advertisement
Advertisement
