ਸੁਰਜੀਤ ਸਿੰਘ ਨਾਮਜ਼ਦ ਕੌਂਸਲਰ ਨਿਯੁਕਤ
ਪੱਤਰ ਪ੍ਰੇਰਕ ਨਰਾਇਣਗੜ੍ਹ, 10 ਜੁਲਾਈ ਇੱਥੋਂ ਦੇ ਸੁਰਜੀਤ ਸਿੰਘ ਨੂੰ ਨਾਮਜ਼ਦ ਕੌਂਸਲਰ ਬਣਾਏ ਜਾਣ ‘ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਨਾਮਜ਼ਦ ਕੌਂਸਲਰ ਸੁਰਜੀਤ ਸਿੰਘ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੂਬਾ ਪ੍ਰਧਾਨ ਮੋਹਨ ਲਾਲ ਬੜੋਲੀ, ਹਰਿਆਣਾ ਰਾਜ ਬਾਲ...
ਪੱਤਰ ਪ੍ਰੇਰਕ
ਨਰਾਇਣਗੜ੍ਹ, 10 ਜੁਲਾਈ
ਇੱਥੋਂ ਦੇ ਸੁਰਜੀਤ ਸਿੰਘ ਨੂੰ ਨਾਮਜ਼ਦ ਕੌਂਸਲਰ ਬਣਾਏ ਜਾਣ ‘ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਨਾਮਜ਼ਦ ਕੌਂਸਲਰ ਸੁਰਜੀਤ ਸਿੰਘ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੂਬਾ ਪ੍ਰਧਾਨ ਮੋਹਨ ਲਾਲ ਬੜੋਲੀ, ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੀ ਉਪ ਪ੍ਰਧਾਨ ਸੁਮਨ ਸੈਣੀ, ਸਾਬਕਾ ਵਿਧਾਇਕ ਪਵਨ ਸੈਣੀ, ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ ਅਤੇ ਭਾਰਤੀ ਜਨਤਾ ਪਾਰਟੀ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਸਰਕਾਰ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਭਾਜਪਾ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣਗੇ। ਜ਼ਿਕਰਯੋਗ ਹੈ ਕਿ ਸੁਰਜੀਤ ਸਿੰਘ ਮੁੱਖ ਮੰਤਰੀ ਨਾਇਬ ਸੈਣੀ ਦੇ ਕਰੀਬੀ ਹਨ। ਇਨ੍ਹਾਂ ਦੀ ਪਤਨੀ ਨਾਰਾਇਣਗੜ੍ਹ ਤੋਂ ਭਾਜਪਾ ਦੀ ਟਿਕਟ ’ਤੇ ਨਗਰਪਾਲਿਕਾ ਦੇ ਚੇਅਰਪਰਸਨ ਦੀ ਚੋਣ ਵੀ ਲੜ ਚੁੱਕੀ ਹੈ।