ਮੋਟਰਸਾਈਕਲ ਚੋਰੀ ਦੇ ਦੋਸ਼ ਹੇਠ ਮੁਲਜ਼ਮ ਗ੍ਰਿਫ਼ਤਾਰ
ਪੱਤਰ ਪ੍ਰੇਰਕ ਅੰਬਾਲਾ, 19 ਫਰਵਰੀ ਐੱਸਪੀ ਅੰਬਾਲਾ ਸੁਰਿੰਦਰ ਸਿੰਘ ਭੋਰੀਆ ਦੇ ਨਿਰਦੇਸ਼ ’ਤੇ ਸੀਆਈਏ-2 ਅੰਬਾਲਾ ਦੀ ਪੁਲੀਸ ਟੀਮ ਨੇ ਇੱਕ ਵਿਅਕਤੀ ਨੂੰ ਮੋਟਰਸਾਈਕਲ ਦੀ ਚੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ...
Advertisement
ਪੱਤਰ ਪ੍ਰੇਰਕ
ਅੰਬਾਲਾ, 19 ਫਰਵਰੀ
Advertisement
ਐੱਸਪੀ ਅੰਬਾਲਾ ਸੁਰਿੰਦਰ ਸਿੰਘ ਭੋਰੀਆ ਦੇ ਨਿਰਦੇਸ਼ ’ਤੇ ਸੀਆਈਏ-2 ਅੰਬਾਲਾ ਦੀ ਪੁਲੀਸ ਟੀਮ ਨੇ ਇੱਕ ਵਿਅਕਤੀ ਨੂੰ ਮੋਟਰਸਾਈਕਲ ਦੀ ਚੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਵਾਸੀ ਪਿੰਡ ਧਨਾਨਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 10 ਨਵੰਬਰ ਨੂੰ ਅਣਪਛਾਤੇ ਵਿਅਕਤੀ ਨੇ ਉਸ ਦਾ ਮੋਟਰਸਾਈਕਲ ਚੋਰੀ ਕਰ ਲਿਆ ਸੀ। ਪੁਲੀਸ ਨੇ ਮਾਮਲਾ ਸੀਆਈਏ-2 ਨੂੰ ਸੌਂਪ ਦਿੱਤਾ, ਜਿਸ ਮਗਰੋਂ 16 ਫਰਵਰੀ ਨੂੰ ਮੁਲਜ਼ਮ ਰਾਮਦਾਸ ਵਾਸੀ ਤਸਡੋਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ।
Advertisement
Advertisement
×