ਪੱਤਰ ਪ੍ਰੇਰਕ
ਟੋਹਾਣਾ, 14 ਜੂਨ
ਸੂਬਾ ਕਮੇਟੀ ਦੇ ਸੱਦੇ ’ਤੇ ਬਲਾਕ ਟੋਹਾਣਾ ਦੇ ਗ੍ਰਾਮੀਣ ਸਫਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੀਡੀਪੀਓ ਦਫ਼ਤਰ ਅੱਗੇ 72 ਘੰਟੇ ਲਈ ਪਰਿਵਾਰ ਦੇ ਮੈਂਬਰਾਂ ਸਮੇਤ ਧਰਨਾ ਲਾਇਆ। ਇਸ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਹਰਪਾਲ ਸਿੰਘ ਨੇ ਕੀਤੀ। ਸੂਬਾ ਕਮੇਟੀ ਸਕੱਤਰ ਵਿਨੋਦ ਕੁਮਾਰ ਨੇ ਦੱਸਿਆ ਕਿ 15 ਸਾਲਾਂ ਤੋਂ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਭਾਜਪਾ ਵੱਲੋ ਕੀਤੇ ਵਾਅਦੇ ਮੁਤਾਬਕ ਪੱਕਾ ਕੀਤਾ ਜਾਏ। ਸਰਕਾਰੀ ਨਿਯਮਾਂ ਮੁਤਾਬਕ 400 ਦੀ ਆਬਾਦੀ ਪਿੱਛੇ ਇਕ ਸਫ਼ਾਈ ਕਰਮਚਾਰੀ ਨਿਯੁਕਤ ਕੀਤਾ ਜਾਵੇ। ਵਿਨੋਦ ਕੁਮਾਰ ਨੇ ਦੱਸਿਆ ਕਿ ਪਿੰਡਾ ਵਿੱਖ ਕੂੂੜਾ ਸੁੱਟਣ ਲਈ ਜਗ੍ਹਾ ਨਾ ਹੋਣ ’ਤੇ ਸਫ਼ਾਈ ਕਾਮਿਆਂ ਨੂੰ ਮੁਸ਼ਕਲਾਂ ਆ ਰਹੀਆਂ ਹਨ। ਸੂਬਾ ਸਰਕਾਰ ਸੂਬੇ ਦੇ ਸਾਰੇ ਪਿੰਡਾ ਵਿੱਚ ਕੂੜਾ ਸੁੱਟਣ ਲਈ ਜਗ੍ਹਾ ਨਿਸ਼ਚਿਤ ਕਰੇ। ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ ’ਤੇ 72 ਘੰਟੇ ਦਾ ਧਰਨਾ ਚਲ ਰਿਹਾ ਹੈ। ਜੇ ਇਸ ਦੀ ਮਿਆਦ ਵਧਾਈ ਗਈ ਤਾਂ ਉਸ ਦਾ ਪਾਲਣ ਕੀਤਾ ਜਾਵੇਗਾ। ਉਨ੍ਹਾਂ ਸਫਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਸਸਤੇ ਭਾਅ ’ਤੇ ਰਾਸ਼ਨ ਦੀ ਮੰਗ ਕੀਤੀ।