ਤਾਇਕਵਾਂਡੋ: ਛਵੀ ਨੇ ਚਾਂਦੀ ਦਾ ਤਗ਼ਮਾ ਜਿੱਤਿਆ
ਮਾਤਾ ਰੁਕਮਣੀ ਰਾਏ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਛਵੀ ਨੇ ਸੂਬਾ ਪੱਧਰੀ ਅੰਡਰ-18 ਤਾਇਕਵਾਂਡੋ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਜਦੋਂ ਛਵੀ...
Advertisement
ਮਾਤਾ ਰੁਕਮਣੀ ਰਾਏ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਛਵੀ ਨੇ ਸੂਬਾ ਪੱਧਰੀ ਅੰਡਰ-18 ਤਾਇਕਵਾਂਡੋ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਜਦੋਂ ਛਵੀ ਸਕੂਲ ਪਹੁੰਚੀ ਤਾਂ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵੱਲੋਂ ਉਸ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਸ ਨੂੰ ਸਨਮਾਨਿਤ ਕਰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਪ੍ਰਮਿਲਾ ਸ਼ਰਮਾ ਨੇ ਖੇਡਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ।
Advertisement
Advertisement
×