ਦੇਵਿੰਦਰ ਸਿੰਘ
ਯਮੁਨਾਨਗਰ, 22 ਸਤੰਬਰ
ਗੁਰੂ ਨਾਨਕ ਖ਼ਾਲਸਾ ਕਾਲਜ ਵਿੱਚ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ ਲਈ ਪ੍ਰਤਿਭਾ ਖੋਜ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਵਿੱਚ ਵਿਦਿਆਰਥੀਆਂ ਨੇ ਗੀਤ ਗਾਇਨ, ਡਾਂਸ, ਗਿੱਧਾ, ਭੰਗੜਾ, ਮੋਨੋ ਐਕਟਿੰਗ, ਸਾਜ਼ ਵਜਾਉਣ ਸਮੇਤ ਹੋਰ ਮੁਕਾਬਲਿਆਂ ਵਿੱਚ ਹਿੱਸਾ ਲਿਆ। ਸਮਾਗਮ ਵਿੱਚ ਕਾਲਜ ਪ੍ਰਿੰਸੀਪਲ ਡਾ.(ਮੇਜਰ) ਹਰਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੀ ਸੱਭਿਆਚਾਰਕ ਪ੍ਰੋਗਰਾਮ ਕਮੇਟੀ ਦੇ ਮੁਖੀ ਡਾ. ਤਿਲਕ ਰਾਜ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਸੱਭਿਆਚਾਰਕ ਗਤੀਵਿਧੀਆਂ ਬਾਰੇ ਰਿਪੋਰਟ ਦਿੱਤੀ ਪੇਸ਼ ਕੀਤੀ। ਪ੍ਰਿੰਸੀਪਲ ਡਾ.(ਮੇਜਰ) ਹਰਿੰਦਰ ਸਿੰਘ ਕੰਗ ਨੇ ਵਿਦਿਆਰਥੀਆਂ ਨੂੰ ਅਜਿਹੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਡਾ. ਰਾਜਿੰਦਰ ਸਿੰਘ ਵੋਹਰਾ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਜਾਰੀ ਰੱਖਣ ਦਾ ਵਾਅਦਾ ਕੀਤਾ। ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਹਰਿਕਿਰਨ ਕੌਰ, ਡਾ. ਕੈਥਰੀਨ, ਡਾ. ਅਮਰਜੀਤ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ। ਮੰਚ ਸੰਚਾਲਨ ਪ੍ਰੋ. ਸ਼ਵੇਤਾ ਅਤੇ ਪ੍ਰੋ. ਰਵਿੰਦਰ ਕੌਰ ਨੇ ਕੀਤਾ। ਇਸ ਮੌਕੇ ਡਾ. ਕਮਲਪ੍ਰੀਤ ਕੌਰ, ਡਾ. ਇੰਦਰਾ ਕਪੂਰ, ਡਾ. ਮੀਨੂੰ ਕਪੂਰ, ਡਾ. ਵਿਜੇ ਸ਼ਰਮਾ, ਡਾ. ਅਨੁਰਾਗ, ਡਾ. ਕਿਰਨਪਾਲ ਸਿੰਘ, ਡਾ. ਵਿਨੇ ਚੰਦੇਲ, ਡਾ. ਇਕਬਾਲ ਸਿੰਘ, ਡਾ. ਅੰਮਿ੍ਤ ਪ੍ਰੀਤਮ, ਡਾ. ਬੋਧ ਰਾਜ ਅਤੇ ਡਾ. ਗੁਰਵਿੰਦਰ ਕੌਰ ਸਮੇਤ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।