ਹੋਣਹਾਰ ਵਿਦਿਆਰਥਣਾਂ ਦਾ ਸਕੂਲ ਪਹੁੰਚਣ ’ਤੇ ਸਨਮਾਨ
ਮਾਤਾ ਰੁਕਮਣੀ ਰਾਏ ਆਰੀਆ ਸੀਨੀਅਰ ਸੈਕੰਡਰੀ ਸਕੂਲ ਖਰੀਂਂਡਵਾ ਦੀਆਂ ਵਿਦਿਆਰਥਣਾਂ ਨੇ ਅੰਤਰ ਵਿਦਿਆਲਿਆ ਪ੍ਰਤੀਯੋਗਤਾਵਾਂ ਵਿੱਚ ਗਾਇਨ ਅਤੇ ਸਾਇੰਸ ਪ੍ਰਾਜੈਕਟ ਵਿਚ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕੀਤਾ। ਸੰਗੀਤ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਸੁਰ ਤਾਲ ਦਾ ਅਜੀਬ ਸੁਮੇਲ ਪੇਸ਼ ਕਰ ਕੇ ਸਾਤਵਨਾ...
Advertisement
ਮਾਤਾ ਰੁਕਮਣੀ ਰਾਏ ਆਰੀਆ ਸੀਨੀਅਰ ਸੈਕੰਡਰੀ ਸਕੂਲ ਖਰੀਂਂਡਵਾ ਦੀਆਂ ਵਿਦਿਆਰਥਣਾਂ ਨੇ ਅੰਤਰ ਵਿਦਿਆਲਿਆ ਪ੍ਰਤੀਯੋਗਤਾਵਾਂ ਵਿੱਚ ਗਾਇਨ ਅਤੇ ਸਾਇੰਸ ਪ੍ਰਾਜੈਕਟ ਵਿਚ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕੀਤਾ। ਸੰਗੀਤ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਸੁਰ ਤਾਲ ਦਾ ਅਜੀਬ ਸੁਮੇਲ ਪੇਸ਼ ਕਰ ਕੇ ਸਾਤਵਨਾ ਪੁਰਸਕਾਰ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਡੀਸੀਐੱਮ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿੱਚ ਵਿਗਿਆਨ ਪ੍ਰਤੀਯੋਗਤਾ ਵਿਚ ਵੀ ਵਿਦਿਆਰਥੀਆਂ ਨੇ ਅੱਵਲ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਪ੍ਰਿੰਸੀਪਲ ਬੀਬਨਦੀਪ ਕੌਰ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਗਿਆਨ ਪ੍ਰਦਰਸ਼ਨੀ ਦੇ ਬੱਚਿਆਂ ਦੀ ਜਿਗਿਆਸਾ ਤੇ ਰਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਦੀ ਹੈ। ਇਸ ਮੌਕੇ ਅਵੱਲ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ।
Advertisement
Advertisement