ਸੱਤਰ ਲੱਖ ਤੋਂ ਵੱਧ ਬੂਟੇ ਲਾਉਣ ਦਾ ਟੀਚਾ: ਸਿਰਸਾ
ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ, ਦਿੱਲੀ ਸਰਕਾਰ ਨੇ ਗ੍ਰੀਨ ਐਕਸ਼ਨ ਪਲਾਨ 2026-27 ਤਹਿਤ 22 ਵਿਭਾਗਾਂ ਦੇ ਸਹਿਯੋਗ ਨਾਲ 70 ਲੱਖ ਤੋਂ ਵੱਧ ਰੁੱਖ ਅਤੇ ਬੂਟੇ ਲਗਾਉਣ ਦਾ...
ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ, ਦਿੱਲੀ ਸਰਕਾਰ ਨੇ ਗ੍ਰੀਨ ਐਕਸ਼ਨ ਪਲਾਨ 2026-27 ਤਹਿਤ 22 ਵਿਭਾਗਾਂ ਦੇ ਸਹਿਯੋਗ ਨਾਲ 70 ਲੱਖ ਤੋਂ ਵੱਧ ਰੁੱਖ ਅਤੇ ਬੂਟੇ ਲਗਾਉਣ ਦਾ ਟੀਚਾ ਰੱਖਿਆ ਹੈ।
ਸਿਰਸਾ ਨੇ ਇੱਕ ਐਕਸ ਪੋਸਟ ਵਿੱਚ ਲਿਖਿਆ, ‘‘ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ, ਗ੍ਰੀਨ ਐਕਸ਼ਨ ਪਲਾਨ 2026-27 ਤਹਿਤ 22 ਵਿਭਾਗਾਂ ਦੇ ਸਹਿਯੋਗ ਨਾਲ 70 ਲੱਖ ਤੋਂ ਵੱਧ ਰੁੱਖ ਅਤੇ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਇਹ ਸਿਰਫ਼ ਰੁੱਖ ਲਗਾਉਣ ਬਾਰੇ ਨਹੀਂ ਹੈ, ਸਗੋਂ ਦਿੱਲੀ ਦੇ ਭਵਿੱਖ ਨੂੰ ਸਾਫ਼, ਸਿਹਤਮੰਦ ਅਤੇ ਹਰਾ-ਭਰਾ ਬਣਾਉਣ ਦੀ ਵਚਨਬੱਧਤਾ ਹੈ।’’
ਸਿਰਸਾ ਨੇ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਸਿਰਫ਼ ਪ੍ਰਦੂਸ਼ਣ ਕੰਟਰੋਲ ਕਰਨਾ ਨਹੀਂ ਹੈ, ਸਗੋਂ ਦਿੱਲੀ ਦੀ ਹਰਿਆਲੀ ਨੂੰ ਤੇਜ਼ੀ ਨਾਲ ਵਧਾਉਣਾ ਹੈ। ਦਿੱਲੀ ਵਿਚ ਹਰਿਆਲੀ ਦੀ ਜ਼ਿੰਮੇਵਾਰੀ ਸਾਡੇ ਸਾਰਿਆਂ ’ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤੋਂ ਪ੍ਰੇਰਿਤ ਹੈ, ਅਤੇ ਇਸ ਦਾ ਉਦੇਸ਼ ਬਹੁ-ਪਰਤੀ ਪੌਦੇ ਲਗਾਉਣ ਨਾਲ ਪ੍ਰਦੂਸ਼ਣ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨਾ ਹੈ। ਇਹ ਯਕੀਨੀ ਬਣਾਉਣਾ ਹੈ ਕਿ ਰਾਜਧਾਨੀ ਦੀ ਹਰਿਆਲੀ ਨੂੰ ਪਿਛਲੇ ਸਾਲ ਦੇ ਮੁਕਾਬਲੇ ਹੋਰ ਵਧਾਇਆ ਜਾਵੇ।

