DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Teacher Training: ਅਧਿਆਪਕਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਵਿਦਿਆਰਥੀਆਂ ਲਈ ਸੁਰੱਖਿਅਤ ਵਾਤਾਵਰਨ ’ਤੇ ਜ਼ੋਰ

  • fb
  • twitter
  • whatsapp
  • whatsapp
featured-img featured-img
ਸਿਖਲਾਈ ਸੈਸ਼ਨ ਮੌਕੇ ਮੁੱਖ ਮਹਿਮਾਨ ਅਭਿਸ਼ੇਕ ਗੌਤਮ ਅਤੇ ਅਧਿਆਪਕ। -ਫੋਟੋ: ਸਤਨਾਮ ਸਿੰਘ
Advertisement

ਸਾਵਿੱਤਰੀ ਬਾਈ ਸੀਨੀਅਰ ਸੈਕੰਡਰੀ ਸਕੂਲ ਬਾਬੈਨ ਵਿੱਚ ਅਧਿਆਪਕ ਸਿਖਲਾਈ ਪ੍ਰੋਗਰਾਮ ਕੀਤਾ ਗਿਆ, ਜਿਸ ਵਿੱਚ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਵਿਦਿਆਰਥੀਆਂ ਦੀ ਮਾਨਸਿਕ ਤੇ ਭਾਵਨਾਤਮਕ ਤੰਦਰੁਸਤੀ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਸੈਸ਼ਨ ਦਾ ਸੰਚਾਲਨ ਸਿੱਖਿਆ ਸ਼ਾਸਤਰੀ ਅਭਿਸ਼ੇਕ ਗੌਤਮ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਅਧਿਆਪਕਾਂ ਨੂੰ ਬਾਲ ਮਨੋਵਿਗਿਆਨ, ਮਾਨਸਿਕ ਸਿਹਤ ਜਾਗਰੂਕਤਾ, ਅਨੁਸ਼ਾਸਨ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ, ਸੰਵੇਦਨਸ਼ੀਲ ਤੇ ਸਹਾਇਕ ਵਾਤਾਵਰਨ ਵਿਕਸਤ ਕਰਨ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਸਮਝਾਇਆ ਕਿ ਹਰ ਬੱਚਾ ਆਪਣੀ ਸੋਚ, ਭਾਵਨਾਵਾਂ, ਵਿਵਹਾਰ ਅਤੇ ਸਿੱਖਣ ਦੀਆਂ ਯੋਗਤਾਵਾਂ ਵਿੱਚ ਵਿਲੱਖਣ ਹੁੰਦਾ ਹੈ। ਇਸ ਲਈ ਇੱਕ ਅਧਿਆਪਕ ਦੀ ਭੂਮਿਕਾ ਸਿਰਫ਼ ਪਾਠਕ੍ਰਮ ਨੂੰ ਪੂਰਾ ਕਰਨ ਤੱਕ ਸੀਮਤ ਨਹੀਂ ਹੈ। ਵਿਦਿਆਰਥੀਆਂ ਦੀਆਂ ਭਾਵਨਾਵਾਂ ਨੂੰ ਸਮਝਣਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨਾ ਅਤੇ ਉਨ੍ਹਾਂ ਨੂੰ ਸਕਾਰਾਤਮਕ ਦਿਸ਼ਾ ਪ੍ਰਦਾਨ ਕਰਨਾ ਵੀ ਓਨਾ ਹੀ ਮਹੱਤਵਪੂਰਨ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਸਕਾਰਾਤਮਕ ਅਨੁਸ਼ਾਸਨ ਦਾ ਅਭਿਆਸ ਕਰਨ, ਬੱਚਿਆਂ ਨਾਲ ਹਮਦਰਦੀ ਨਾਲ ਪੇਸ਼ ਆਉਣ ਅਤੇ ਇੱਕ ਅਜਿਹਾ ਕਲਾਸਰੂਮ ਵਾਤਾਵਰਨ ਬਣਾਉਣ ਲਈ ਉਤਸ਼ਾਹਿਤ ਕੀਤਾ, ਜਿੱਥੇ ਹਰ ਵਿਦਿਆਰਥੀ ਸੁਰੱਖਿਅਤ, ਸਤਿਕਾਰਯੋਗ ਅਤੇ ਉਤਸ਼ਾਹਿਤ ਮਹਿਸੂਸ ਕਰੇ। ਇਸ ਮੌਕੇ ਸਕੂਲ ਪ੍ਰਿੰਸੀਪਲ ਖ਼ੁਸ਼ਬੂ ਸੈਣੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿੱਖਿਆ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਦੇਣਾ ਨਹੀਂ, ਸਗੋਂ ਉਨ੍ਹਾਂ ਦੇ ਭਾਵਨਾਤਮਕ ਅਤੇ ਸਮਾਜਿਕ ਵਿਕਾਸ ਨੂੰ ਵੀ ਯਕੀਨੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਅਧਿਆਪਕਾਂ ਦੇ ਗਿਆਨ, ਹੁਨਰ ਅਤੇ ਰਵੱਈਏ ਨੂੰ ਵਧਾਉਣ ਦੇ ਨਾਲ-ਨਾਲ ਸਕੂਲ ਵਿੱਚ ਇੱਕ ਸਕਾਰਾਤਮਕ ਅਤੇ ਬੱਚਿਆ ਅਨੁਕੂਲ ਵਾਤਾਵਰਨ ਵਿੱਚ ਭੂਮਿਕਾ ਨਿਭਾਉਂਦੇ ਹਨ।

Advertisement

Advertisement
Advertisement
×