ਸਤਲੁਜ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ
ਸਤਲੁਜ ਸੀਨੀਅਰ ਸੰਕੈਡਰੀ ਸਕੂਲ ਵਿੱਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਪਲੇਅ ਵੇਅ ਤੋਂ ਲੈ ਕੇ ਦੂਜੀ ਜਮਾਤ ਦੇ ਲਗਪਗ 260 ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਸਾਰੇ ਵਿਦਿਆਰਥੀ ਰੰਗ ਬਿਰੰਗੀਆਂ ਪੁਸ਼ਾਕਾਂ ਨਾਲ ਸੱਭਿਅਚਾਰਕ ਪਹਿਰਾਵੇ ਵਿਚ ਆਏ ਸਨ। ਪ੍ਰਿੰਸੀਪਲ ਡਾ. ਆਰ ਐੱਸ ਘੁੰਮਣ ਨੇ ਦੀਪ ਜਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਤੀਆਂ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਤੇ ਸਕੂਲ ਸਟਾਫ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਪਿਆਰ ਤੇ ਸਦਭਾਵਨਾ ਦਾ ਪ੍ਰਤੀਕ ਹੈ ਇਸ ਲਈ ਸਭ ਨੂੰ ਇੱਕਠੇ ਹੋ ਕੇ ਮਨਾਉਣਾ ਚਾਹੀਦਾ ਹੈ। ਨਰਸਰੀ ਤੋਂ ਯੂਕੇਜੀ ਤੱਕ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਸੋਲੋ ਡਾਂਸ, ਗਰੁੱਪ ਡਾਂਸ ਪੇਸ਼ ਕਰਕੇ ਸਾਰਿਆਂ ਦਾ ਮਨੋਰੰਜਨ ਕੀਤਾ। ਪਹਿਲੀ ਤੇ ਦੂਜੀ ਜਮਾਤ ਦੇ ਬੱਚਿਆਂ ਨੇ ਗਰੁੱਪ ਡਾਂਸ ਤੇ ਸੋਲੋ ਡਾਂਸ ਪੇਸ਼ ਕੀਤਾ। ਬੱਚਿਆਂ ਨੇ ਝੂਲਿਆਂ ਦਾ ਆਨੰਦ ਵੀ ਮਾਣਿਆ। ਸਾਰਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਮੰਚ ਦਾ ਸੰਚਾਲਨ ਆਸ਼ਾ ਤੇ ਕਲਪਨਾ ਨੇ ਬਾਖੂਬੀ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਮਨੋਜ ਭਸੀਨ, ਵਾਈਸ ਪ੍ਰਿੰਸੀਪਲ ਸਤਬੀਰ ਸਿੰਘ, ਲਖਵਿੰਦਰ ਕੌਰ, ਹਰਵਿੰਦਰ ਕੌਰ, ਰਿਤੂ ਰਾਣੀ, ਮੋਨਿਕਾ ਸਚਦੇਵਾ, ਸਤਨਾਮ ਕੌਰ, ਡਿੰਪਲ, ਕਲਪਨਾ ਗੋਇਲ, ਅਨੂੰ ਅਗਰਵਾਲ, ਲੀਨਾ, ਅਰੁਣ ਰਾਣੀ, ਪੂਜਾ, ਰਿਤਕ, ਮਹਿੰਦਰ ਕੁਮਾਰ ਤੇ ਹੋਰ ਮੌਜੂਦ ਸਨ।