ਘੱਗਰ ਨਦੀ ’ਤੇ ਆਰਜ਼ੀ ਬੰਨ੍ਹ ਟੁੱਟਿਆ; 500 ਕਿੱਲਿਆਂ ਤੋਂ ਵੱਧ ਫ਼ਸਲ ਡੁੱਬੀ
ਜਾਣਕਾਰੀ ਮੁਤਾਬਕ ਘੱਗਰ ਨਦੀ ’ਚ ਲਗਾਤਾਰ ਪਾਣੀ ਵੱਧ ਰਿਹਾ ਹੈ ਜਿਸ ਕਾਰਨ ਘੱਗਰ ਨਦੀ ਦੇ ਕੰਢ ਵਸੇ ਦਰਜਨਾਂ ਪਿੰਡਾਂ ’ਚ ਹੜ੍ਹ ਦਾ ਖਦਸ਼ਾ ਬਣਾ ਗਿਆ ਹੈ। ਘੱਗਰ ਨਦੀ ’ਚ ਪਾਣੀ ਵਧਣ ਨਾਲ ਜਿਥੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੰਚ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ ਉਥੇ ਹੀ ਜੇਸੀਬੀ ਨਾਲ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਪਿੰਡਾਂ ਦੇ ਕਿਸਾਨ ਵੀ ਆਪਣੇ ਪੱਧਰ ’ਤੇ ਆਪਣੀਆਂ ਟਰੈਕਟਰ-ਟਰਾਲੀਆਂ ਨਾਲ ਬੰਨ੍ਹਾਂ ’ਤੇ ਮਿੱਟੀ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਉਹ ਘੱਗਰ ਨਦੀ ਦੇ ਪਾਣੀ ’ਤੇ ਨਜ਼ਰ ਰੱਖ ਰਹੇ ਹਨ। ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਫਿਲਹਾਲ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਹਰ ਸਥਿਤੀ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਿੰਡ ਮੱਲੇਵਾਲਾ ਦੇ ਕਿਸਾਨ ਵਿਨੋਦ ਨੇ ਦੱਸਿਆ ਕਿ ਘੱਗਰ ਨਦੀ ਵਿੱਚ ਲਗਾਤਾਰ ਪਾਣੀ ਦਾ ਪੱਧਰ ਵੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਕਿਸਾਨ ਆਪਣੇ ਪੱਧਰ ’ਤੇ ਆਪਣੇ ਟਰੈਕਟਰ-ਟਰਾਲੀਆਂ ਨਾਲ ਬੰਨ੍ਹ ਮਜ਼ਬੂਤ ਕਰ ਰਹੇ ਹਨ ਉਥੇ ਹੀ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਜੇਸੀਬੀ ਵੀ ਬੰਨ੍ਹ ਮਜ਼ਬੂਤ ਕਰਨ ਵਿੱਚ ਲੱਗੀਆਂ ਹੋਈਆਂ ਹਨ।