ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 3 ਜੁਲਾਈ
ਅੰਬਾਲਾ ਛਾਉਣੀ ਦੇ ਲਾਗਲੇ ਪਿੰਡ ਸ਼ਾਹਪੁਰ ਨੂੰ ਜਾਂਦੇ ਰਸਤੇ ’ਤੇ ਰੁੱਖ ਨਾਲ ਲਟਕਦੀ 35 ਸਾਲਾ ਵਿਅਕਤੀ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦਿਆਂ ਹੀ ਪੜਾਉ ਪੁਲੀਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਦੀ ਜੇਬ ਵਿੱਚੋਂ ਮਿਲੇ ਆਧਾਰ ਕਾਰਡ ਅਤੇ ਪੈਨ ਕਾਰਡ ਤੋਂ ਉਸ ਦੀ ਪਛਾਣ ਵਿਜੇਂਦਰ ਸਿੰਘ ਪੁੱਤਰ ਸੁਰੇਸ਼ ਸਿੰਘ ਜ਼ਿਲ੍ਹਾ ਮੁਰੈਨਾ ਮੱਧ ਪ੍ਰਦੇਸ਼ ਵਜੋਂ ਹੋਈ ਹੈ। ਪੁਲੀਸ ਨੇ ਲਾਸ਼ ਸਿਵਲ ਹਸਪਤਾਲ ਅੰਬਾਲਾ ਕੈਂਟ ਦੇ ਮੁਰਦਾ ਘਰ ਵਿਚ ਰਖਵਾ ਦਿੱਤੀ ਹੈ ਅਤੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਫ਼ਿਲਹਾਲ ਮੌਤ ਦੇ ਕਾਰਨਾਂ ਦਾ ਖ਼ੁਲਾਸਾ ਨਹੀਂ ਹੋ ਸਕਿਆ।