ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੇਅਰਮੈਨ ਨੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ

ਅਧਿਕਾਰੀਆਂ ਨੂੰ ਸ਼ਿਕਾਇਤਾਂ ਦੂਰ ਕਰਨ ਦੇ ਹੁਕਮ
ਮਜ਼ਦੂਰਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ ਰਵਿੰਦਰ ਬਲਿਆਲਾ।
Advertisement

ਭਾਜਪਾ ਦੇ ਸਾਬਕਾ ਵਿਧਾਇਕ ਅਤੇ ਹਰਿਆਣਾ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਡਾ. ਰਵਿੰਦਰ ਬਲਿਆਲਾ ਨੇ ਮਾਰਕੀਟ ਕਮੇਟੀ ਦਫ਼ਤਰ ਵਿੱਚ ਅਨਾਜ ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮਾਰਕੀਟ ਕਮੇਟੀ ਸਕੱਤਰ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿੱਚ ਮਜ਼ਦੂਰਾਂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਹੱਲ ਲਈ ਪਾਰਦਰਸ਼ਤਾ, ਸੰਵੇਦਨਸ਼ੀਲਤਾ ਅਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸਾਰੇ ਵਿਭਾਗਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਨੁਸੂਚਿਤ ਜਾਤੀਆਂ ਨੂੰ ਸਰਕਾਰੀ ਯੋਜਨਾਵਾਂ, ਭਲਾਈ ਪ੍ਰੋਗਰਾਮਾਂ ਅਤੇ ਸਹੂਲਤਾਂ ਦਾ ਪੂਰਾ ਲਾਭ ਮਿਲੇ।

ਹਰਿਆਣਾ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਡਾ. ਰਵਿੰਦਰ ਬਲਿਆਲਾ ਨੇ ਮਾਰਕੀਟ ਕਮੇਟੀ ਸਕੱਤਰ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਅਤੇ ਦੁਕਾਨਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਬਾਰੇ 10 ਦਿਨਾਂ ਦੇ ਅੰਦਰ ਕਮਿਸ਼ਨ ਨੂੰ ਰਿਪੋਰਟ ਸੌਂਪਣ। ਇਸ ਵਿੱਚ ਚੌਕੀਦਾਰਾਂ ਦੀ ਰਿਪੋਰਟ, ਗੇਟ ਪਾਸ ਅਤੇ ਮਜ਼ਦੂਰਾਂ ਦੀਆਂ ਅਦਾਇਗੀਆਂ ਸ਼ਾਮਲ ਹਨ। ਉਨ੍ਹਾਂ ਨੇ ਮਾਰਕੀਟ ਕਮੇਟੀ ਸਕੱਤਰ ਨੂੰ ਇਹ ਵੀ ਹਦਾਇਤ ਕੀਤੀ ਕਿ ਅਨਾਜ ਮੰਡੀ ਵਿੱਚ ਮਜ਼ਦੂਰਾਂ ਨੂੰ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਸਣੇ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਪੁਲੀਸ ਨੂੰ ਪਹਿਲੀ ਜਨਵਰੀ ਤੋਂ ਬਾਅਦ ਨਸ਼ਿਆਂ ਨਾਲ ਸਬੰਧਤ ਮੌਤਾਂ ਅਤੇ ਐੱਸ ਸੀ/ਐੱਸ ਟੀ ਐਕਟ ਤਹਿਤ ਦਰਜ ਕੇਸਾਂ ਦੀ ਗਿਣਤੀ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

Advertisement

Advertisement
Show comments