ਰਤਨ ਸਿੰਘ ਢਿੱਲੋਂ
ਅੰਬਾਲਾ, 13 ਮਾਰਚ
ਸ਼ਹਿਰ ਦੀ ਕੱਪੜਾ ਮਾਰਕੀਟ ਵਿੱਚ ਸਥਿਤ ਸੁਚਿਤਾ ਸਾੜੀ ਸ਼ੋਅਰੂਮ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦੇ ਮੁੱਲ ਦਾ ਕੱਪੜਾ ਸੜ ਕੇ ਸੁਆਹ ਹੋ ਗਿਆ। ਹਾਦਸਾ ਲੰਘੀ ਦੇਰ ਰਾਤ ਵਾਪਰਿਆ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪਹੁੰਚੀ ਅਤੇ ਫਾਇਰਮੈਨਾਂ ਨੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਦੌਰਾਨ ਸ਼ੋਅਰੂਮ ਦਾ ਮਾਲਕ ਗੋਪਾਲ ਚੰਦ ਅਤੇ ਉਸ ਦਾ ਪਰਿਵਾਰ ਮੌਕੇ ’ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਕਿ ਅੱਗ ਉੱਤੇ ਕਾਬੂ ਪਾਇਆ ਜਾਂਦਾ, ਸ਼ੋਅਰੂਮ ਵਿਚ ਰੱਖੇ ਕੀਮਤੀ ਲਹਿੰਗੇ, ਪੈਂਟ-ਕੋਟ, ਸਾੜੀਆਂ, ਸੂਟ ਅਤੇ ਹੋਰ ਸਮਾਨ ਸੜ ਕੇ ਸਵਾਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।