ਮਹਾਂਵੀਰ ਮਿੱਤਲ
ਜੀਂਦ, 23 ਅਗਸਤ
਼ਸ਼ਹਿਰ ਵਿੱਚ ਗੰਦੇ ਪਾਣੀ ਦੀ ਨਿਕਾਸੀ ਦਾ ਠੋਸ ਪ੍ਰਬੰਧ ਨਾ ਹੋਣ ਕਾਰਨ ਪਾਣੀ ਅਕਸਰ ਓਵਰਫਲੋਅ ਹੋ ਕੇ ਮੁਹੱਲਿਆਂ ਵਿੱਚ ਫੈਲ ਜਾਂਦਾ ਹੈ। ਸੀਵਰੇਜ ਦਾ ਗੰਦਾ ਪਾਣੀ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿੱਚ ਵੀ ਦਾਖਲ ਹੋ ਗਿਆ ਹੈ, ਜਿਸ ਕਾਰਨ ਸੰਗਤ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਣਜੀਤ ਸਿੰਘ ਨੇ ਦੱਸਿਆ ਕਿ ਇਹ ਅਸਥਾਨ ਨੌਵੇਂ ਪਾਤਸ਼ਾਹ ਦਾ ਇਤਿਹਾਸਕ ਸਥਾਨਾਂ ਵਿੱਚੋਂ ਇੱਕ ਸਥਾਨ ਹੈ। ਇੱਥੇ ਹਰ ਐਤਵਾਰ ਨੂੰ ਸੰਗਤਾਂ ਦਾ ਭਾਰੀ ਇਕੱਠ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ ਦਾ ਗੰਦਾ ਪਾਣੀ ਗੁਰਦੁਆਰਾ ਕੰਪਲੈਕਸ ਵਿੱਚ ਵੜ੍ਹਨ ਕਾਰਨ ਸੰਗਤ ਪ੍ਰੇਸ਼ਾਨ ਹੁੰਦੀ ਹੈ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਬੰਧਤ ਵਿਭਾਗ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਤੁਰੰਤ ਇਸ ਸਮੱਸਿਆ ਦਾ ਹੱਲ ਕਰਨ।