DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਮੋਦੀ ਦੇ ਰਾਜ ’ਚ ਦੇਸ਼ ਦਾ ਵਿਕਾਸ ਹੋਇਆ: ਗੋਇਲ

ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੇ ਜੀਂਦ ਮਾਡਰਨ ਇੰਡਸਟਰੀਅਲ ਅਸਟੇਟ ਦੇ ਚੇਅਰਮੈਨ ਮਨੀਸ਼ ਗੋਇਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਹ ਜੀਂਦ ਫੇਰੀ...

  • fb
  • twitter
  • whatsapp
  • whatsapp
featured-img featured-img
ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਦੇ ਹੋਏ ਮਨੀਸ਼ ਗੋਇਲ ਅਤੇ ਸੰਜੇ ਧਵਨ।
Advertisement

ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੇ ਜੀਂਦ ਮਾਡਰਨ ਇੰਡਸਟਰੀਅਲ ਅਸਟੇਟ ਦੇ ਚੇਅਰਮੈਨ ਮਨੀਸ਼ ਗੋਇਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਹ ਜੀਂਦ ਫੇਰੀ ਸਿਰਫ਼ ਇੱਕ ਸਰਕਾਰੀ ਸਮਾਗਮ ਨਹੀਂ ਸੀ, ਸਗੋਂ ਜੀਂਦ, ਹਰਿਆਣਾ ਅਤੇ ਪੂਰੇ ਦੇਸ਼ ਦੇ ਉੱਜਲ ਭਵਿੱਖ ਦਾ ਪ੍ਰਤੀਕ ਹੈ। ਮਨੀਸ਼ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਪਿਛਲੇ ਸਾਲਾਂ ਵਿੱਚ ਜਿਸ ਰਫ਼ਤਾਰ ਨਾਲ ਤਰੱਕੀ ਕੀਤੀ ਹੈ, ਉਹ ਇੱਕ ਮਿਸਾਲ ਹੈ। ਜੀਂਦ ਦੀ ਧਰਤੀ ਤੋਂ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਾ ਇਸੇ ਗੱਲ ਦਾ ਪ੍ਰਮਾਣ ਹੈ ਕਿ ਭਾਰਤ ਭਵਿੱਖ ਦੀਆਂ ਤਕਨੀਕਾਂ ਨੂੰ ਅਪਣਾਉਣ ਲਈ ਵਿਸ਼ਵ ਦੇ ਮੋਹਰੀ ਦੇਸ਼ਾਂ ਦੀ ਕਤਾਰ ਵਿੱਚ ਖੜ੍ਹਾ ਹੈ। ਇਸ ਮੌਕੇ ਭਾਜਪਾ ਆਗੂ ਸੰਜੇ ਧਵਨ ਵੀ ਹਾਜ਼ਰ ਸਨ।

Advertisement
Advertisement
×