ਪ੍ਰਭੂ ਦਿਆਲ
ਸਿਰਸਾ, 2 ਮਈ
ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਅਤੇ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਰਨਾਲਾ ਰੋਡ ਸਥਿਤ ਬਿਜਲੀ ਘਰ ਦੇ ਬਾਹਰ ਸਰਕਾਰ ਤੇ ਬਿਜਲੀ ਨਿਗਮ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ’ਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤੇ ਜਾਣ ਦਾ ਦੋਸ਼ ਲਾਉਂਦਿਆਂ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਜੇਈ ਗੋਪਾਲ ਉਪਾਧਿਆਏ ਅਤੇ ਬਾਬੂ ਲਾਲ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ।