ਕਿਸਾਨਾਂ ਨੇ ਖੱਟਰ ਨੂੰ ਕਾਲੇ ਝੰਡੇ ਵਿਖਾਏ

ਕਿਸਾਨਾਂ ਨੇ ਖੱਟਰ ਨੂੰ ਕਾਲੇ ਝੰਡੇ ਵਿਖਾਏ

ਪੱਤਰ ਪ੍ਰੇਰਕ

ਏਲਨਾਬਾਦ, 27 ਅਕਤੂਬਰ

ਏਲਨਾਬਾਦ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਗੋਬਿੰਦ ਕਾਂਡਾ ਲਈ ਚੋਣ ਪ੍ਰਚਾਰ ਕਰਨ ਇੱਥੇ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅੱਜ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਮਨੋਹਰ ਲਾਲ ਖੱਟਰ ਨੇ ਆਪਣੇ ਦੋ ਦਿਨਾਂ ਦੌਰੇ ਦੌਰਾਨ ਅੱਜ ਹਲਕੇ ਦੇ ਪਿੰਡ ਧੌਲਪਾਲੀਆ ਤੋਂ ਇਲਾਵਾ ਏਲਨਾਬਾਦ ਸ਼ਹਿਰ ਵਿੱਚ ਕਈ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਕ ਨੇੜੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇੇ ਉਨ੍ਹਾਂ ਨੂੰ ਕਾਲੇ ਝੰਡੇ ਵਿਖਾ ਕੇ ਭਾਜਪਾ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕੀਤਾ। ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਇਕੱਠੇ ਹੋਏ ਕਿਸਾਨਾਂ ਨੇ ਆਖਿਆ ਕਿ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਉਦੋਂ ਤੱਕ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦਾ ਵਿਰੋਧ ਜਾਰੀ ਰਹੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All