ਫਰੀਦਾਬਾਦ, 22 ਅਗਸਤ
ਇਥੇ ਫਰੀਦਾਬਾਦ ਦੇ ਸੈਕਟਰ-16 ਸਥਿੱਤ ਇੱਕ ਹਸਪਤਾਲ ਵਿੱਚ ਆਪਣੇ ਪਿਤਾ ਦਾ ਡਾਇਲਸਿਸ ਕਰਵਾਉਣ ਆਈ ਲੜਕੀ ਨਾਲ ਹਸਪਤਾਲ ਵਿੱਚ ਕਥਿਤ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਨੂੰ ਕੁਝ ਘੰਟਿਆਂ ਬਾਅਦ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਸ਼ਹਿਰ ਦੇ ਹਨੂਮਾਨ ਨਗਰ, ਭਾਰਤ ਕਲੋਨੀ ਨਿਵਾਸੀ ਰਾਜ ਕਿਸ਼ੌਰ ਵਜੋਂ ਹੋਈ ਹੈ ਜੋ ਕਿ ਹਸਪਤਾਲ ਵਿੱਚ ਹਾਊਸਕੀਪਿੰਗ ਦਾ ਕੰਮ ਕਰਦਾ ਹੈ। ਬੁਲਾਰੇ ਨੇ ਦੱਸਿਆ ਕਿ ਪੀੜਤਾ ਆਪਣੇ ਪਿਤਾ ਦਾ ਇਲਾਜ ਕਰਵਾਉਣ ਲਈ ਸੈਕਟਰ-16 ਦੇ ਹਸਪਤਾਲ ਵਿੱਚ ਆਈ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਉਸਨੂੰ ਕੰਮ ਦਾ ਬਹਾਨਾ ਲਗਾ ਕਿ ਬੇਸਮੈਂਟ ਵਿੱਚ ਲੈ ਗਿਆ ਤੇ ਉਸ ਨਾਲ ਜਬਰ-ਜਨਾਹ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।-ਪੀਟੀਆਈ