ਨਿੱਜੀ ਪੱਤਰ ਪ੍ਰੇਰਕ
ਸਿਰਸਾ, 18 ਅਕਤੂਬਰ
ਇੱਥੋਂ ਦੇ ਪਿੰਡ ਸ਼ਾਹਪੁਰ ਬੇਗੂ ’ਚੋਂ ਇਕ ਲੜਕੀ ਭੇਤਭਰੀ ਹਾਲਤ ’ਚ ਘਰੋਂ ਲਾਪਤਾ ਹੋ ਗਈ ਹੈ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੀ ਲੜਕੀ ਕਿਸੇ ਕੰਮ ਲਈ ਘਰੋਂ ਬਾਹਰ ਗਈ ਸੀ ਪਰ ਮੁੜ ਕੇ ਵਾਪਸ ਘਰ ਨਹੀਂ ਆਈ। ਪਰਿਵਾਰ ਵੱਲੋਂ ਆਪਣੇ ਪੱਧਰ ’ਤੇ ਲੜਕੀ ਦੀ ਭਾਲ ਕੀਤੀ ਗਈ ਪਰ ਲੜਕੀ ਦਾ ਕੋਈ ਥਹੁ ਪਤਾ ਨਹੀਂ ਲੱਗਿਆ। ਪੁਲੀਸ ਨੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।