ਕਾਲਾਂਵਾਲੀ (ਪੱਤਰ ਪ੍ਰੇਰਕ): ਖੇਤਰ ਦੇ ਪਿੰਡ ਗਦਰਾਣਾ ਦੀ ਇੱਕ ਮੁਟਿਆਰ ਦੀ ਲਾਸ਼ ਸ਼ੱਕੀ ਹਾਲਤਾਂ ਵਿੱਚ ਸਰ੍ਹੋਂ ਦੇ ਖੇਤ ਵਿਚੋਂ ਮਿਲੀ। ਮੁਟਿਆਰ ਦੋ ਦਿਨਾਂ ਤੋਂ ਘਰੋਂ ਗਾਇਬ ਸੀ। ਮਾਮਲੇ ਦੀ ਸੂਚਨਾ ਮਿਲਣ ’ਤੇ ਕਾਲਾਂਵਾਲੀ ਪੁਲੀਸ ਮੌਕੇ ਉੱਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਿਰਸਾ ਪਹੁੰਚਾਇਆ। ਮੁਟਿਆਰ ਦੇ ਪਰਿਵਾਰ ਵਾਲਿਆਂ ਨੇ ਦੋ ਨੌਜਵਾਨਾਂ ਉੱਤੇ ਹੱਤਿਆ ਕਰਨ ਦਾ ਸ਼ੱਕ ਜ਼ਾਹਿਰ ਕੀਤਾ ਹੈ। ਮੁਟਿਆਰ ਸੱਤ ਫਰਵਰੀ ਦੀ ਰਾਤ ਤੋਂ ਘਰੋਂ ਗਾਇਬ ਸੀ। ਪਰਿਵਾਰ ਵਾਲੇ ਉਸ ਨੂੰ ਭਾਲ ਰਹੇ ਸਨ। ਮਿ੍ਤਕਾ ਦੇ ਭਰਾ ਗੁਦਰਾਣਾ ਵਾਸੀ ਜੀਵਨ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਈ ਸੀ। ਉਸ ਨੇ ਦੱਸਿਆ ਕਿ ਉਸਦੀ ਭੈਣ ਦੀ ਗਲਾ ਦਬਾਕੇ ਹੱਤਿਆ ਕੀਤੀ ਗਈ ਹੈ ਕਿਉਂਕਿ ਗਲ਼ ਉੱਤੇ ਨਿਸ਼ਾਨ ਹੈ। ਪੁਲੀਸ ਨੇ ਜੀਵਨ ਸਿੰਘ ਦੇ ਬਿਆਨ ਉੱਤੇ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਐਸਆਈ ਗੁਰਮੇਸ਼ ਸਿੰਘ ਨੇ ਦੱਸਿਆ ਕਿ ਮਿ੍ਰਤਕਾ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮਾਮਲਾ ਸਪੱਸ਼ਟ ਹੋਵੇਗਾ।