DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਲੋੜਵੰਦਾਂ ਦੀ ਮਦਦ ਕਰ ਰਹੀ ਹੈ ਸਰਕਾਰ:Archana Gupta

ਭਾਜਪਾ ਦੀ ਸੂਬਾ ਪ੍ਰਧਾਨ ਨੇ ਮੈਡੀਕਲ ਕੈਂਪਾਂ ਸਣੇ ਧਾਰਮਿਕ ਸਮਾਗਮਾਂ ’ਚ ਸ਼ਿਰਕਤ ਕੀਤੀ

  • fb
  • twitter
  • whatsapp
  • whatsapp
featured-img featured-img
ਸੰਗਮੇਸ਼ਵਰ ਮਹਾਦੇਵ ਮੰਦਰ ’ਚ ਪੂਜਾ ਕਰਦੀ ਹੋਈ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ।
Advertisement

ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਸ਼ੁਰੂ ਕੀਤੀ ਸੇਵਾ ਸੰਕਲਪ ਮੁਹਿੰਮ ਦਾ ਉਦੇਸ਼ ਲੋੜਵੰਦ ਲੋਕਾਂ ਦੀ ਮਦਦ ਕਰਨਾ ਹੈ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਪ੍ਰਧਾਨ ਮੰਤਰੀ ਮੋਦੀ ਦੀ ਸੇਵਾ ਭਾਵਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੰਮ ਕਰ ਰਹੀ ਹੈ। ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਸਮੂਹਿਕ ਜ਼ਿੰਮੇਵਾਰੀ ਹੈ। ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਸੇਵਾ ਸੰਕਲਪ ਮੁਹਿੰਮ ਤਹਿਤ ਇਲੀਟ ਰੋਟਰੀ ਕਲੱਬ ਪਿਹੋਵਾ ਵੱਲੋਂ ਪਿੰਡ ਬਖਲੀ ਸਥਿਤ ਪੇਪਰ ਮਿੱਲ ਵਿੱਚ ਲਗਾਏ ਗਏ ਸਿਹਤ ਅਤੇ ਦੰਦਾਂ ਦੇ ਜਾਂਚ ਕੈਂਪ ਅਤੇ ਪਿਹੋਵਾ ਸ਼ਹਿਰ ਦੀ ਸੀਤਾ ਦੇਵੀ ਧਰਮਸ਼ਾਲਾ ’ਚ ਲਗਾਏ ਗਏ ਖੂਨਦਾਨ ਕੈਂਪ ’ਚ ਸ਼ਿਰਕਤ ਕੀਤੀ| ਇਸ ਤੋਂ ਬਾਅਦ ਉਨ੍ਹਾਂ ਨੇ ਸੰਗਮੇਸ਼ਵਰ ਮਹਾਦੇਵ ਮੰਦਿਰ ਅਰੁਨਾਏ ਵਿੱਚ ਭਗਵਾਨ ਸ਼ਿਵ ਦਾ ਅਭਿਸ਼ੇਕ ਕੀਤਾ। ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਸੰਗਮੇਸ਼ਵਰ ਮੰਦਰ ਸੰਸਥਾ ਸਨਾਤਨ ਸੰਸਕ੍ਰਿਤੀ ਦੇ ਪ੍ਰਚਾਰ-ਪ੍ਰਸਾਰ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ| ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਵਿਕਾਸ ਲਈ ਮੁੱਖ ਮੰਤਰੀ ਨਾਇਬ ਸੈਣੀ ਦੀ ਅਗਵਾਈ ਹੇਠ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਕਈ ਥਾਵਾਂ ਨੂੰ ਵਿਕਸਤ ਕਰਨ ਦੀ ਯੋਜਨਾ ਹੈ। ਇਨ੍ਹਾਂ ’ਚ ਸੰਗਮੇਸ਼ਵਰ ਮੰਦਰ ਵੀ ਸ਼ਾਮਲ ਹੈ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਤੁਸ਼ਾਰ ਸੈਣੀ, ਘੱਟ ਗਿਣਤੀ ਮੋਰਚਾ ਦੇ ਸੂਬਾ ਪ੍ਰਧਾਨ ਡਾ. ਅਵਨੀਤ ਵੜੈਚ, ਜ਼ਿਲ੍ਹਾ ਪ੍ਰਧਾਨ ਰਮੇਸ਼ ਸੈਣੀ, ਭਾਜਪਾ ਮਹਿਲਾ ਮੋਰਚਾ ਦੀ ਮੰਡਲ ਪ੍ਰਧਾਨ ਗੀਤਾ ਸ਼ਰਮਾ ਅਤੇ ਚੇਅਰਮੈਨ ਹਰਪਾਲ ਸਿੰਘ ਆਦਿ ਹਾਜ਼ਰ ਸਨ|

Advertisement
Advertisement
×