ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਅਕਤੂਬਰ
ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਹੈ ਕਿ ‘ਆਪ’ ਸਰਕਾਰ ਜਲਦੀ ਹੀ ਰਾਸ਼ਟਰੀ ਰਾਜਧਾਨੀ ’ਚ ਸਿਰਫ ‘ਹਰੇ’ ਪਟਾਖੇ ਵੇਚਣ, ਖਰੀਦਣ ਲਈ ਨਿਰਦੇਸ਼ ਜਾਰੀ ਕਰੇਗੀ। ਸੁਪਰੀਮ ਕੋਰਟ ਨੇ 2018 ’ਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਖਿਆਂ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਸੀ ਤੇ ‘ਹਰੇ ਪਟਾਖੇ’ ਵੇਚਣ ਦੀ ਆਗਿਆ ਦਿੱਤੀ ਸੀ। ਪਹਿਲਾਂ ‘ਸੀਐਸਆਈਆਰ-ਨੈਸ਼ਨਲ ਇਨਵਾਰਨਮੈਂਟਲ ਇੰਜਨੀਅਰਿੰਗ ਰਿਸਰਚ ਇੰਸਟੀਚਿਊਟ ਨੂੰ ‘ਹਰੇ ਪਟਾਖ਼ੇ’ ਵਿਕਸਤ ਕਰਨ ਦਾ ਕੰਮ ਸੌਂਪਿਆ ਗਿਆ ਸੀ।