ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 2 ਅਗਸਤ
ਡਿਪਟੀ ਕਮਿਸ਼ਨਰ ਵਿਕਰਮ ਸਿੰਘ ਨੇ ਦੱਸਿਆ ਕਿ 75ਵੇਂ ਸੁਤੰਤਰਤਾ ਦਿਵਸ ਦੇ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਪੁਲੀਸ ਲਾਈਨ ਮੈਦਾਨ ਅੰਬਾਲਾ ਸ਼ਹਿਰ ਵਿਚ ਕੌਮੀ ਝੰਡਾ ਲਹਿਰਾਉਣਗੇ ਅਤੇ ਪਰੇਡ ਦੀ ਸਲਾਮੀ ਲੈਣਗੇ। ਇਸ ਸਬੰਧ ਵਿਚ ਅੱਜ ਡੀਸੀ ਨੇ ਸਬੰਧਤ ਅਧਿਕਾਰੀਆਂ ਨਾਲ ਪੁਲੀਸ ਲਾਈਨ ਮੈਦਾਨ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਪੀ ਜਸ਼ਨਦੀਪ ਸਿੰਘ ਰੰਧਾਵਾ ਵੀ ਮੌਜੂਦ ਰਹੇ। ਡੀਸੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਦੇ ਸਥਾਨ ’ਤੇ ਪਾਣੀ ਇਕੱਠਾ ਨਹੀਂ ਹੋਣਾ ਚਾਹੀਦਾ।