ਪੀੜਤਾਂ ਦੀ ਜਾਂਚ ਲਈ ਮੈਡੀਕਲ ਕੈਂਪ ਲਾਏਗੀ ਹਰਿਆਣਾ ਕਮੇਟੀ
ਪੱਤਰ ਪ੍ਰੇਰਕ ਪਿਹੋਵਾ, 23 ਜੁਲਾਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਨੇ ਕਿਹਾ ਕਿ ਹਰਿਆਣਾ ਕਮੇਟੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੀੜਤ ਲੋਕਾਂ ਦੀ ਮਦਦ ਕਰ ਰਹੀ ਹੈ| ਕਿਸਾਨ ਰੈਸਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਚ.ਐਸ.ਜੀ.ਪੀ.ਸੀ....
Advertisement
ਪੱਤਰ ਪ੍ਰੇਰਕ
ਪਿਹੋਵਾ, 23 ਜੁਲਾਈ
Advertisement
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਨੇ ਕਿਹਾ ਕਿ ਹਰਿਆਣਾ ਕਮੇਟੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੀੜਤ ਲੋਕਾਂ ਦੀ ਮਦਦ ਕਰ ਰਹੀ ਹੈ| ਕਿਸਾਨ ਰੈਸਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਚ.ਐਸ.ਜੀ.ਪੀ.ਸੀ. ਦੇ ਬੁਲਾਰੇ ਕੰਵਲਜੀਤ ਅਜਰਾਣਾ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪਾਣੀ ਘਟਣ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉੱਥੇ ਲੋਕਾਂ ਦੀ ਜਾਂਚ ਕਰਨ ਲਈ ਮੈਡੀਕਲ ਕੈਂਪ ਲਗਾਏ ਜਾਣਗੇ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦੇਣ ਦਾ ਕੰਮ ਵੀ ਕਰੇਗੀ। ਇਸ ਦੇ ਨਾਲ ਹੀ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦਾ ਪਾਣੀ ਕਾਰਨ ਜਾਨੀ, ਮਾਲੀ ਅਤੇ ਆਰਥਿਕ ਨੁਕਸਾਨ ਹੋਇਆ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦੀ ਭਰਪਾਈ ਲਈ ਵੀ ਲੋਕਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰੇਗੀ।
Advertisement
×