DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਰਦੁਆਰਾ ਦੁੱਖ ਭੰਜਨ ਸਾਹਿਬ ਦਾ ਜੋੜ ਮੇਲਾ ਸਮਾਪਤ

ਆਖ਼ਰੀ ਦਿਨ ਕੀਰਤਨ ਦਰਬਾਰ; ਰਾਗੀਆਂ ਨੇ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਜੱਥਾ।
Advertisement

ਗੁਰਦੁਆਰਾ ਦੁੱਖ ਭੰਜਨ ਸਾਹਿਬ ਲੋਹਾਰਾ ਵਿੱਚ ਬਾਬਾ ਸ੍ਰੀ ਚੰਦ ਜੀ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਅੱਜ ਸਮਾਪਤ ਹੋਇਆ। ਇਸ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਰਾਗੀ ਜਥਿਆਂ ਨੇ ਗੁਰਬਾਣੀ ਨਾਲ ਸੰਗਤ ਨੂੰ ਨਿਹਾਲ ਕੀਤਾ। ਬਾਬਾ ਸੁਖਦੇਵ ਸਿੰਘ ਨੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਚਮਕੌਰ ਸਾਹਿਬ ਤੋਂ ਆਏ ਸੰਤ ਬਾਬਾ ਸੁਖਜੋਤ ਸਿੰਘ ਨੇ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਬਾਰੇ ਵਿਸਤਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਨੂੰ ਸਿੱਖ ਇਤਿਹਾਸ ਦੇ ਸਭ ਤੋਂ ਵੱਡੇ ਅਧਿਆਤਮਿਕ ਸੰਤਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।

ਉਨ੍ਹਾਂ ਦਾ ਜਨਮ ਸੁਲਤਾਨਪੁਰ ਲੋਧੀ ਵਿਖੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਮਾਤਾ ਸੁਲੱਖਣੀ ਦੀ ਕੁੱਖੋਂ ਹੋਇਆ। ਬਚਪਨ ਤੋਂ ਹੀ ਉਨ੍ਹਾਂ ਦਾ ਮਨ ਦੁਨਿਆਵੀ ਇੱਛਾਵਾਂ ਤੋਂ ਦੂਰ ਹੋ ਕੇ ਭਗਤੀ, ਧਿਆਨ ਅਤੇ ਅਧਿਆਤਮਿਕ ਚਿੰਤਨ ਵਿੱਚ ਖਿੱਚਿਆ ਜਾਂਦਾ ਸੀ।

Advertisement

ਉਨ੍ਹਾਂ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਨੇ ਆਪਣਾ ਜੀਵਨ ਕਠੋਰ ਤਪੱਸਿਆ, ਧਿਆਨ, ਆਤਮ ਨਿਰੀਖਣ ਅਤੇ ਮਨੁੱਖੀ ਭਲਾਈ ਲਈ ਸਮਰਪਿਤ ਕੀਤਾ। ਉਨ੍ਹਾਂ ਨੇ ਦੇਸ਼ ਦੇ ਕਈ ਵੱਖ-ਵੱਖ ਹਿੱਸਿਆਂ ਵਿੱਚ ਯਾਤਰਾ ਵੀ ਕੀਤੀ ਅਤੇ ਲੋਕਾਂ ਨੂੰ ਪਰਮਾਤਮਾ ਦਾ ਨਾਮ ਜਪਣ, ਸੱਚ ਦੇ ਮਾਰਗ ‘ਤੇ ਚੱਲਣ, ਹੰਕਾਰ ਤੇ ਲੋਭ ਨੂੰ ਤਿਆਗਣ ਅਤੇ ਲੋੜਵੰਦਾਂ ਦੀ ਸੇਵਾ ਕਰਨ ਦਾ ਉਪਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਨੇ ਸਾਰੇ ਮਨੁੱਖਾਂ ਪ੍ਰਤੀ ਪਿਆਰ, ਦਇਆ, ਸੇਵਾ ਅਤੇ ਆਪਸੀ ਭਾਈਚਾਰੇ ’ਤੇ ਜ਼ੋਰ ਦਿੱਤਾ। ਬਾਬਾ ਸੁਖਦੇਵ ਸਿੰਘ ਨੇ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਦਾ ਜੀਵਨ ਅੱਜ ਵੀ ਸਮਾਜ ਨੂੰ ਪ੍ਰੇਰਿਤ ਕਰਦਾ ਹੈ ਅਤੇ ਸੰਸਾਰਿਕ ਪ੍ਰਾਪਤੀਆਂ ਦੇ ਨਾਲ-ਨਾਲ ਅਧਿਆਤਮਿਕ ਤਰੱਕੀ ਦੀ ਜ਼ਰੂਰਤ ’ਤੇ ਜ਼ੋਰ ਦਿੰਦਾ ਹੈ। ਉਨ੍ਹਾਂ ਸੰਗਤ ਨੂੰ ਬਾਬਾ ਸ੍ਰੀ ਚੰਦ ਦੇ ਜੀਵਨ ਤੋਂ ਪ੍ਰੇਰਣਾ ਲੈਣ ਤੇ ਭਗਤੀ ਸੇਵਾ, ਨਿਮਰਤਾ ਤੇ ਮਨੁੱਖਤਾ ਦੀ ਭਲਾਈ ਨੂੰ ਆਪਣੇ ਜੀਵਨ ਦੇ ਹਿੱਸੇ ਵਜੋਂ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਜਸਪਾਲ ਸਿੰਘ, ਨਰਿੰਦਰ ਸਿੰਘ, ਹਰਦੀਪ ਸਿੰਘ, ਪ੍ਰਦੀਪ ਸਿੰਘ, ਹਰਵਿੰਦਰ ਸਿੰਘ, ਨਰਿੰਦਰ ਸਿੰਘ, ਗੁਰਦੀਪ ਸਿੰਘ, ਗੁਰਦੇਵ ਸਿੰਘ, ਰਘੁਬੀਰ ਸਿੰਘ, ਸੁਰਜੀਤ ਸਿੰਘ, ਜਸਪ੍ਰੀਤ ਸਿੰਘ ਅਤੇ ਪ੍ਰਭਕੀਰਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ। ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਿਆ।

Advertisement

Advertisement
×