DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੌਮੀ ਰਾਜਧਾਨੀ ਵਿੱਚ ਮੀਂਹ ਮਗਰੋਂ ਪਾਰਾ ਡਿੱਗਿਆ

ਸੜਕਾਂ ਜਲ-ਥਲ; ਤੇਜ਼ ਹਵਾਵਾਂ ਨੇ ਮੌਸਮ ਦਾ ਮਿਜ਼ਾਜ ਬਦਲਿਆ; ਰੈੱਡ ਅਲਰਟ ਜਾਰੀ

  • fb
  • twitter
  • whatsapp
  • whatsapp
featured-img featured-img
ਨੋਇਡਾ ਵਿੱਚ ਮੀਂਹ ਦੇ ਪਾਣੀ ਵਿੱਚੋਂ ਲੰਘਦੀ ਹੋਈ ਕਾਰ। -ਫੋਟੋ: ਪੀਟੀਆਈ
Advertisement

ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ (ਐੱਨ ਸੀ ਆਰ) ਵਿੱਚ ਅੱਜ ਮੌਸਮ ਦਾ ਮਿਜ਼ਾਜ ਬਦਲ ਗਿਆ। ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਜਿੱਥੇ ਤਾਪਮਾਨ ਵਿੱਚ ਗਿਰਾਵਟ ਆਈ ਅਤੇ ਮੌਸਮ ਸੁਹਾਵਣਾ ਹੋ ਗਿਆ, ਉੱਥੇ ਹੀ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਣੀ ਭਰਨ ਨਾਲ ਆਵਾਜਾਈ ਪ੍ਰਭਾਵਿਤ ਹੋਈ। ਭਾਰਤੀ ਮੌਸਮ ਵਿਭਾਗ ਨੇ ਕੌਮੀ ਰਾਜਧਾਨੀ ਖੇਤਰ ਲਈ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਸ਼ਹਿਰ ਦੇ ਕਈ ਮੁੱਖ ਮਾਰਗਾਂ ’ਤੇ ਦਰੱਖ਼ਤ ਜੜ੍ਹਾਂ ਤੋਂ ਉੱਖੜ ਗਏ। ਕਰੋਲ ਬਾਗ਼ ਵਿੱਚ ਝੰਡੇਵਾਲਨ ਮੰਦਰ ਦੇ ਨੇੜੇ ਅਤੇ ਹੋਰ ਨੀਵੇਂ ਇਲਾਕਿਆਂ ਵਿੱਚ ਸੜਕਾਂ ਜਲ-ਥਲ ਹੋ ਗਈਆਂ ਜਿਸ ਕਾਰਨ ਵਾਹਨ ਚਾਲਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ, ਮੌਸਮ ਦੀ ਇਸ ਖ਼ਰਾਬੀ ਦੇ ਬਾਵਜੂਦ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਦਾ ਸੰਚਾਲਨ ਆਮ ਵਾਂਗ ਰਿਹਾ। ਹਵਾਈ ਅੱਡਾ ਅਥਾਰਟੀ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ ਕਿ ਜ਼ਮੀਨੀ ਟੀਮਾਂ ਯਾਤਰੀਆਂ ਦੀ ਸੁਚਾਰੂ ਯਾਤਰਾ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀਆਂ ਹਨ।

ਮੌਸਮ ਵਿਗਿਆਨੀਆਂ ਅਨੁਸਾਰ ਮੌਸਮ ਦੇ ਮਿਜ਼ਾਜਦ ਦੀ ਇਸ ਅਚਾਨਕ ਤਬਦੀਲੀ ਦਾ ਮੁੱਖ ਕਾਰਨ ‘ਪੱਛਮੀ ਗੜਬੜੀ’ ਹੈ। ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 1 ਤੋਂ 2 ਡਿਗਰੀ ਸੈਲਸੀਅਸ ਡਿੱਗ ਕੇ 30 ਤੋਂ 32 ਡਿਗਰੀ ਸੈਲਸੀਅਸ ਦਰਮਿਆਨ ਦਰਜ ਕੀਤਾ ਗਿਆ, ਜਦੋਂਕਿ ਘੱਟੋ-ਘੱਟ ਤਾਪਮਾਨ 21 ਤੋਂ 24 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਆਉਣ ਵਾਲੇ ਸਮੇਂ ਵਿੱਚ ਹੋਰ ਮੀਂਹ ਅਤੇ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਯਾਤਰੀਆਂ ਨੂੰ ਸੜਕ ਹਾਦਸਿਆਂ ਅਤੇ ਜਾਮ ਤੋਂ ਬਚਣ ਲਈ ਘਰੋਂ ਨਿਕਲਣ ਤੋਂ ਪਹਿਲਾਂ ਟਰੈਫਿਕ ਐਡਵਾਈਜ਼ਰੀ ਦੀ ਪਾਲਣਾ ਕਰਨ ਅਤੇ ਜਲ-ਥਲ ਵਾਲੇ ਖੇਤਰਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

Advertisement

Advertisement

ਮੰਡੀਆਂ ਵਿੱਚ ਭਿੱਜਿਆ ਹਜ਼ਾਰਾਂ ਕੁਇੰਟਲ ਝੋਨਾ

ਅਨਾਜ ਮੰਡੀ ਵਿੱਚ ਬਿਨਾਂ ਤਰਪਾਲਾਂ ਤੋਂ ਪਈਆਂ ਬੋਰੀਆਂ।
ਅਨਾਜ ਮੰਡੀ ਵਿੱਚ ਬਿਨਾਂ ਤਰਪਾਲਾਂ ਤੋਂ ਪਈਆਂ ਬੋਰੀਆਂ।

ਸ਼ਾਹਬਾਦ ਮਾਰਕੰਡਾ (ਸਤਨਾਮ ਸਿੰਘ): ਬੇਮੌਸਮੀ ਬਰਸਾਤ ਨੇ ਅਨਾਜ ਮੰਡੀ ਸ਼ਾਹਬਾਦ ਅਤੇ ਬਾਬੈਨ ਵਿੱਚ ਕਿਸਾਨਾਂ ਅਤੇ ਵਪਾਰੀਆਂ ਲਈ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਹੇਠ ਪਿਆ ਹਜ਼ਾਰਾਂ ਕੁਇੰਟਲ ਝੋਨਾ ਤਰਪਾਲਾਂ ਨਾਲ ਨਾ ਢੱਕੇ ਹੋਣ ਕਾਰਨ ਪੂਰੀ ਤਰ੍ਹਾਂ ਭਿੱਜ ਗਿਆ, ਜਿਸ ਨਾਲ ਫ਼ਸਲ ਖ਼ਰਾਬ ਹੋਣ ਦਾ ਖ਼ਦਸ਼ਾ ਵਧ ਗਿਆ ਹੈ। ਇਸ ਬਰਸਾਤ ਨੇ ਨਾ ਸਿਰਫ਼ ਖ਼ਰੀਦੇ ਝੋਨੇ ਨੂੰ ਨੁਕਸਾਨ ਪਹੁੰਚਾਇਆ ਹੈ, ਸਗੋਂ ਖੇਤਾਂ ਵਿੱਚ ਖੜ੍ਹੀ ਫ਼ਸਲ ਦੀ ਵਾਢੀ ਅਤੇ ਆਲੂਆਂ ਦੀ ਅਗੇਤੀ ਬਿਜਾਈ ਵੀ ਪੱਛੜ ਗਈ ਹੈ। ਪੀੜਤ ਕਿਸਾਨ ਨਿਰਮਲ ਸਿੰਘ, ਮੋਹਨ ਲਾਲ, ਧਰਮ ਰਾਜ, ਜਸਮੇਰ ਸਿੰਘ ਅਤੇ ਦਰਸ਼ਨ ਸਿੰਘ ਨੇ ਦੱਸਿਆ ਕਿ ਬਰਸਾਤ ਕਾਰਨ ਵਢਾਈ ਕਈ ਦਿਨਾਂ ਲਈ ਰੁਕ ਗਈ ਹੈ। ਕਿਸਾਨ ਪਹਿਲਾਂ ਹੀ ਕੁਦਰਤੀ ਆਫ਼ਤਾਂ ਦੀ ਮਾਰ ਝੱਲ ਰਹੇ ਹਨ ਅਤੇ ਮੰਡੀਆਂ ਵਿੱਚ ਨਮੀ ਦੇ ਨਾਂ ’ਤੇ ਕੀਤੀ ਜਾ ਰਹੀ ਕਟੌਤੀ ਨਾਲ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਹੋਰ ਮੀਂਹ ਪੈ ਜਾਂਦਾ ਹੈ ਤਾਂ ਉਨ੍ਹਾਂ ਨੂੰ ਕਾਫ਼ੀ ਵਿੱਤੀ ਨੁਕਸਾਨ ਝੱਲਣਾ ਪਵੇਗਾ। ਦੂਜੇ ਪਾਸੇ, ਖੁਰਾਕ ਤੇ ਸਪਲਾਈ ਅਧਿਕਾਰੀ ਅਨੂਪ ਕੁਮਾਰ ਨੇ ਦੱਸਿਆ ਕਿ ਬਾਬੈਨ ਮੰਡੀ ਵਿੱਚ ਹੁਣ ਤੱਕ 17,040 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ 4,800 ਮੀਟਰਿਕ ਟਨ ਦੀ ਲਿਫ਼ਟਿੰਗ ਹੋ ਗਈ ਹੈ ਅਤੇ ਹੈਫ਼ੇਡ ਵੱਲੋਂ ਵੀ ਚੁਕਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਖ਼ਰਾਬ ਮੌਸਮ ਦੇ ਮੱਦੇਨਜ਼ਰ ਸਾਰੇ ਵਪਾਰੀਆਂ ਅਤੇ ਸ਼ੈਲਰ ਮਾਲਕਾਂ ਨੂੰ ਝੋਨੇ ਦੀ ਫ਼ਸਲ ਨੂੰ ਤਰਪਾਲਾਂ ਨਾਲ ਚੰਗੀ ਤਰ੍ਹਾਂ ਢੱਕਣ ਦੀਆਂ ਲਾਜ਼ਮੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Advertisement
×