ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੇਅਰ ਤੇ ਵਿਧਾਇਕ ਦੀ ਸਿਆਸੀ ਖ਼ਹਿਬਾਜ਼ੀ ਨੇ ਮੁਹਾਲੀ ਨੂੰ ਹਰ ਪੱਖੋਂ ਪਿੱਛੇ ਧੱਕਿਆ: ਸੋਹਾਣਾ

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਵਿਧਾਇਕ ਕੁਲਵੰਤ ਸਿੰਘ ਉੱਤੇ ਆਪਣੀ ਸਿਆਸੀ ਖ਼ਹਿਬਾਜ਼ੀ ਲਈ ਮੁਹਾਲੀ ਸ਼ਹਿਰ ਦਾ ਹਰ ਪੱਖੋਂ ਨੁਕਸਾਨ ਕੀਤਾ ਹੈ।...
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ।
Advertisement
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਵਿਧਾਇਕ ਕੁਲਵੰਤ ਸਿੰਘ ਉੱਤੇ ਆਪਣੀ ਸਿਆਸੀ ਖ਼ਹਿਬਾਜ਼ੀ ਲਈ ਮੁਹਾਲੀ ਸ਼ਹਿਰ ਦਾ ਹਰ ਪੱਖੋਂ ਨੁਕਸਾਨ ਕੀਤਾ ਹੈ।

ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦੋਵੇਂ ਆਗੂ ਆਪਣੇ ਮਤਲਬ ਲਈ ਕਦੇ ਵੀ ਇਕੱਠੇ ਹੋ ਜਾਂਦੇ ਹਨ ਅਤੇ ਗਲਵੱਕੜੀ ਪਾ ਲੈਂਦੇ ਹਨ ਅਤੇ ਦੁਬਾਰਾ ਇੱਕ ਦੂਜੇ ਦੇ ਖ਼ਿਲਾਫ਼ ਸਿਆਸੀ ਤਲਵਾਰਾਂ ਖਿੱਚ ਕਿ ਲੋਕਾਂ ਨੂੰ ਬੁੱਧੂ ਬਣਾਉਣ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਬਰਸਾਤੀ ਪਾਣੀ ਦੀ ਮਾਰ ਝੱਲ ਰਹੇ ਹਨ ਤੇ ਦੋਵੇਂ ਆਗੂ ਰਾਜਨੀਤੀ ਕਰ ਰਹੇ ਹਨ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜੇਕਰ ਦੋਵੇਂ ਆਗੂ ਮੁਹਾਲੀ ਲਈ ਰਾਜਨੀਤੀ ਤੋਂ ਬਿਨਾਂ ਹੋਰ ਕੁੱਝ ਨਹੀਂ ਕਰ ਸਕਦੇ ਤਾਂ ਅਸਤੀਫ਼ੇ ਦੇ ਕੇ ਘਰ ਬੈਠ ਜਾਣ।

Advertisement

ਮੁਹਾਲੀ ਹਲਕੇ ਦੀਆਂ ਸੜਕਾਂ ਲਈ ਅਕਾਲੀ ਦਲ ਦੇਵੇਗਾ ਧਰਨਾ

ਪਰਵਿੰਦਰ ਸੋਹਾਣਾ ਨੇ ਕਿਹਾ ਕਿ ਮੁਹਾਲੀ ਹਲਕੇ ਦੀਆਂ ਸੜਕਾਂ ਉੱਤੋਂ ਲੋਕਾਂ ਦਾ ਲੰਘਣਾ ਵੀ ਮੁਹਾਲ ਹੋ ਗਿਆ ਹੈ। ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਪਿਛਲੇ ਸਾਢੇ ਤਿੰਨ ਸਾਲ ਦੌਰਾਨ ਕਿਸੇ ਸੜਕ ਉੱਤੇ ਲੁੱਕ ਤਾਂ ਕੀ ਪੈਣੀ ਸੀ, ਕਿਸੇ ਟੋਏ ਦੀ ਮੁਰੰਮਤ ਵੀ ਨਹੀਂ ਹੋਈ। ਪੇਂਡੂ ਸੜਕਾਂ ਉੱਤੋਂ ਚੱਲਦੀਆਂ ਬੱਸਾਂ ਬੰਦ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਅਤੇ ਸਰਕਾਰ ਦੀਆਂ ਅੱਖਾਂ ਖੋਲਣ ਲਈ ਅਕਾਲੀ ਦਲ ਜਲਦੀ ਹੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਧਰਨਾ ਦੇਵੇਗਾ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੇ ਦਫ਼ਤਰਾਂ ਦਾ ਘਿਰਾਓ ਕਰੇਗਾ।

Advertisement