ਪੱਤਰ ਪ੍ਰੇਰਕ
ਕਾਲਾਂਵਾਲੀ, 23 ਅਕਤੂਬਰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਅੱਜ ਕਾਲਾਂਵਾਲੀ ਦੀਆਂ 31 ਜਥੇਬੰਦੀਆਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਸ਼ੁਕਰਾਨਾ ਸਮਾਗਮਾਂ ਦੀ ਲੜੀ ਤਹਿਤ ਮੰਡੀ ਕਾਲਾਂਵਾਲੀ ਦੇ ਪ੍ਰਮੁੱਖ ਸਮਾਜ ਸੇਵੀ ਰੁਲਦੂਰਾਮ ਜੈਨ ਦੀ ਅਨਾਜ ਮੰਡੀ ਸਥਿਤ ਦੁਕਾਨ ਵਿਖੇ ਅੱਜ ਕਾਲਾਂਵਾਲੀ ਖੇਤਰ ਦੀਆਂ ਜਨਤਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਦੀ ਸਿੱਖ ਸੰਗਤ ਅਤੇ ਹਰਿਆਣਾ ਸਰਕਾਰ ਦੇ ਸਹਿਯੋਗ ਨਾਲ ਐੱਸਜੀਪੀਸੀ ਕੋਲੋਂ ਸ਼ਾਂਤਮਈ ਢੰਗ ਨਾਲ ਹਰਿਆਣਾ ਦੇ ਸਾਰੇ ਗੁਰੂਘਰਾਂ ਦਾ ਪ੍ਰਬੰਧ ਸੰਭਾਲਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ।