ਨਿੱਜੀ ਪੱਤਰ ਪ੍ਰੇਰਕ
ਸਿਰਸਾ, 21 ਜੂਨ
ਮਾਨਸੂਨ ਦੇ ਆਉਣ ਤੋਂ ਪਹਿਲਾਂ ਪਏ ਮੀਂਹ ਨਾਲ ਜਿਥੇ ਕਿਸਾਨਾਂ ਦੇ ਚਿਹਰਿਆਂ ’ਤੇ ਖੁਸ਼ੀ ਹੈ, ਉਥੇ ਹੀ ਇਸ ਮੀਂਹ ਨੇ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹ ਦਿੱਤੀ ਹੈ। ਵਿਕਾਸ ਦੇ ਨਾਂ ’ਤੇ ਕਰੋੜਾਂ ਰੁਪਏ ਖਰਚੇ ਜਾਣ ਦੇ ਬਾਵਜੂਦ ਮੀਂਹ ਦੇ ਪਾਣੀ ਦੇ ਨਿਕਾਸੀ ਦਾ ਹਾਲੇ ਕੋਈ ਪ੍ਰਬੰਧ ਨਹੀਂ ਹੋ ਸਕਿਆ। ਸ਼ਹਿਰ ਦੀਆਂ ਸੜਕਾਂ ਮੀਂਹ ਦੇ ਪਾਣੀ ਨਾਲ ਭਰ ਗਈਆਂ ਹਨ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਕਾਸ ਕਾਰਜਾਂ ਲਈ ਥਾਂ-ਥਾਂ ਤੋਂ ਪੁੱਟੀਆਂ ਸੜਕਾਂ ’ਤੇ ਕਈ ਵਾਹਨ ਫਸ ਗਏ, ਜਿਨ੍ਹਾਂ ਨੂੰ ਕਰੇਨਾਂ ਨਾਲ ਕੱਢਿਆ ਗਿਆ। ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕਾਂ ਤੇ ਨੀਵੇਂ ਇਲਾਕੇ ਵਿੱਚ ਪਾਣੀ ਭਰ ਗਿਆ। ਸੜਕਾਂ ’ਤੇ ਪਾਣੀ ਭਰਨ ਨਾਲ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਵਿਕਾਸ ਦੇ ਨਾਂ ’ਤੇ ਥਾਂ-ਥਾਂ ਤੋਂ ਪੁੱਟੀਆਂ ਸੜਕਾਂ ’ਤੇ ਕਈ ਵਾਹਨ ਫਸ ਗਏ ਜਿਨ੍ਹਾਂ ਨੂੰ ਕਰੇਨ ਨਾਲ ਕੱਢਣਾ ਪਿਆ।