ਪ੍ਰਕਾਸ਼ ਪੁਰਬ ਮੌਕੇ ਸੰਗਤ ਨੇ ਮੱਥਾ ਟੇਕਿਆ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਉਤਸਵ ਸਮਾਗਮ ਦਾ ਤੀਜਾ ਦਿਨ ਬੇਹੱਦ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਸੰਪੰਨ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ...
Advertisement
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਉਤਸਵ ਸਮਾਗਮ ਦਾ ਤੀਜਾ ਦਿਨ ਬੇਹੱਦ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਸੰਪੰਨ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਦੀ ਸੰਪੂਰਨਤਾ ਅਤੇ ਦੂਜੀ ਲੜੀ ਦੇ ਆਰੰਭ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।
ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ, ਜੁਆਇੰਟ ਸਕੱਤਰ ਬਲਵਿੰਦਰ ਸਿੰਘ ਭਿੰਡਰ, ਮੈਂਬਰ ਬੀਬੀ ਜਸਬੀਰ ਕੌਰ ਮਸਾਣਾ, ਹਰਮਨਪ੍ਰੀਤ ਸਿੰਘ, ਇੰਦਰਜੀਤ ਸਿੰਘ, ਮੋਹਨਜੀਤ ਸਿੰਘ (ਪਾਣੀਪਤ), ਸੁਖਜਿੰਦਰ ਸਿੰਘ ਮਸਾਣਾ, ਭੁਪਿੰਦਰ ਸਿੰਘ ਲਾਡੀ ਸੋਕੜਾ, ਮੁੱਖ ਸਕੱਤਰ ਜਸਵਿੰਦਰ ਸਿੰਘ ਦੀਨਪੁਰ, ਐਡੀਸ਼ਨਲ ਸਕੱਤਰ ਰਾਜਪਾਲ ਸਿੰਘ ਦੁਨੀਆ ਮਾਜਰਾ, ਸ਼ਮਸ਼ੇਰ ਸਿੰਘ, ਨਰਿੰਦਰ ਸਿੰਘ, ਸਤਪਾਲ ਸਿੰਘ ਡਾਚਰ ਨੇ ਵੀ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
Advertisement
Advertisement
Advertisement
×
