ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 31 ਮਈ
ਮਾਤਾ ਰੁਕਮਣੀ ਰਾਇ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਆਈਸ ਕਰੀਮ ਡੇਅ ਮਨਾਇਆ ਗਿਆ। ਸਕੂਲ ਦੇ ਛੋਟੋ ਛੋਟੇ ਬੱਚਿਆਂ ਨੇ ਰੰਗ ਬਿਰੰਗੀਆਂ ਪੁਸ਼ਾਕਾਂ ਪਾਈਆਂ ਅਤੇ ਗਾਣਿਆਂ ਨਾਲ ਖੂਬ ਮਨਰੰਜਨ ਕੀਤਾ। ਸਕੂਲ ਦੀ ਪ੍ਰਿੰਸੀਪਲ ਦਿਵਿਆ ਕੌਸ਼ਿਕ ਨੇ ਕਿਹਾ ਕਿ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਆਈਸ ਕਰੀਮ ਖਾਣ ਲਈ ਦਿੱਤੀ ਗਈ ਅਤੇ ਨਾਲ ਹੀ ਬੱਚਿਆਂ ਨੂੰ ਜ਼ਿਆਦਾ ਖਾਣ ਨਾਲ ਦੰਦਾਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਗਰੂਕ ਕੀਤਾ ਗਿਆ। ਬੱਚਿਆਂ ਨਾਲ ਅਧਿਆਪਕਾਵਾਂ ਨੇ ਵੀ ਪ੍ਰੋਗਰਾਮ ਦਾ ਅਨੰਦ ਮਾਣਿਆ।