ਪੱਤਰ ਪ੍ਰੇਰਕ
ਜੀਂਦ, 21 ਅਕਤੂਬਰ
ਨਗਰ ਪਰਿਸ਼ਦ ਕਰਮਚਾਰੀ ਸੰਘ ਦੇ ਸੱਦੇ ’ਤੇ ਇੱਥੇ ਰਾਣੀ ਤਲਾਬ ਕੋਲ ਆਪਣੀ ਮੰਗਾਂ ਸਬੰਧੀ ਨਗਰ ਪਰਿਸ਼ਦ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਲਈ ਸ਼ੁਰੂ ਕੀਤੀ ਹੜਤਾਲ ਅੱਜ ਵੀ ਜਾਰੀ ਰਹੀ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਦੇ ਖਿਲਾਫ ਧਰਨਾ ਦਿੰਦੇ ਹੋਏ ਨਾਅਰੇਬਾਜ਼ੀ ਕੀਤੀ। ਧਰਨੇ ਦੀ ਪ੍ਰਧਾਨਗੀ ਰਾਜਵੀਰ ਨੇ ਕਰਦਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀ ਨਹੀਂ ਕੀਤੀਆਂ ਤਾਂ ਇਹ ਹੜਤਾਲ ਲੰਬੇ ਸਮੇਂ ਤੱਕ ਚਲਾ ਦਿੱਤੀ ਜਾਵੇਗੀ। ਯੂਨੀਅਨ ਦੇ ਪ੍ਰਧਾਨ ਵਿਜਿੰਦਰ ਕਾਂਗੜਾ ਨੇ ਕਿਹਾ ਕਿ ਸਰਕਾਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ, ਉਦੋਂ ਤੱਕ ਉਨ੍ਹਾਂ ਵੱਲੋਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਕਰਕੇ ਅੰਦੋਲਨ ਨੂੰ ਤੇਜ਼ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨੀ ਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਆਦਿ ਸ਼ਾਮਲ ਹਨ।