ਪੱਤਰ ਪ੍ਰੇਰਕ
ਜੀਂਦ, 28 ਅਗਸਤ
ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਚੌਧਰੀ ਰਣਵੀਰ ਸਿੰਘ ਯੂਨੀਵਰਸਿਟੀ ਇਕਾਈ ਨੇ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ ਵਿਦਿਆਰਥੀਆਂ ਨੂੰ ਆਨਲਾਈਨ ਪ੍ਰੀਖਿਆ ਦਾ ਬਦਲਾਅ ਦੇਣ ਤੇ ਹੋਰ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਇਕਾਈ ਦੇ ਪ੍ਰਧਾਨ ਅਮਿਤ ਖੈੜੀ ਅਤੇ ਸਕੱਤਰ ਪਵਨ ਰੇਢੂ ਨੇ ਕਿਹਾ ਕਿ ਪ੍ਰੀਖਿਆਵਾਂ ਦਾ ਮਾਧਿਅਮ ਆਨਲਾਈਨ ਅਤੇ ਆਫਲਾਈਨ ਦੋਵੇਂ ਹੀ ਮੁਹੱਈਆ ਕਰਵਾਏ ਜਾਣ। ਆਗੂਆਂ ਨੇ ਕਿਹਾ ਕਿ ਦਰੁਸਤ ਥਾਵਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਲਈ ਯੂਨੀਵਰਸਿਟੀ ਦੁਆਰਾ ਹੋਸਟਲ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇ। ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀ ਪਰਿਸ਼ਦ ਦੀਆਂ ਮੰਗਾਂ ਨੂੰ ਮੰਨਦੇ ਹੋਏ ਪ੍ਰੀਖਿਆ ਤੋਂ ਪਹਿਲਾਂ ਹੋਸਟਲ ਨੂੰ ਸੈਨੇਟਾਈਜ਼ ਕਰਕੇ ਖੋਲ੍ਹਣ ਦਾ ਭਰੋਸਾ ਦਿਵਾਇਆ।