ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੌਨਸੂਨ ਇਜਲਾਸ: ਹਰਿਆਣਾ ਵਿਧਾਨ ਸਭਾ ਵਿੱਚ ਰਾਸ਼ਨ ਕਾਰਡ ਕੱਟੇ ਜਾਣ ਉੱਤੇ ਹੰਗਾਮਾ

ਕਾਂਗਰਸੀ ਵਿਧਾਇਕ ਨੇ ਰਾਸ਼ਨ ਕਾਰਡ ਕੱਟੇ ਜਾਣ ਦਾ ਮੁੱਦਾ ਚੁੱਕਿਆ; ਸਰਕਾਰ ਨੇ ਨਿਯਮਾਂ ਅਨੁਸਾਰ ਕਾਰਵਾਈ ਦਾ ਦਿੱਤਾ ਭਰੋਸਾ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਹੋਰ ਮੰਤਰੀ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਸਾਈਕਲਾਂ ’ਤੇ ਹਰਿਆਣਾ ਵਿਧਾਨ ਸਭਾ ਵਿਚ ਪਹੁੰਚਦੇ ਹੋਏ।
Advertisement

ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਤੀਜੇ ਦਿਨ ਪ੍ਰਸ਼ਨਕਾਲ ਦੌਰਾਨ ਸੂਬੇ ਵਿੱਚੋਂ ਰਾਸ਼ਨ ਕਾਰਡ ਕੱਟੇ ਜਾਣ ਦੇ ਮੁੱਦੇ ਉੱਤੇ ਹੰਗਾਮਾ ਹੋਇਆ ਹੈ। ਕਾਂਗਰਸੀ ਵਿਧਾਇਕ ਸ਼ੀਸ਼ਪਾਲ ਕੇਹਰਵਾਲ ਨੇ ਸੂਬੇ ਵਿੱਚ ਰਾਸ਼ਨ ਕਾਰਡ ਕੱਟੇ ਜਾਣ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗਲਤ ਢੰਗ ਨਾਲ ਰਾਸ਼ਨ ਕਾਰਡ ਕੱਟੇ ਜਾ ਰਹੇ ਹਨ। ਉਸ ਦੇ ਜਵਾਬ ਵਿੱਚ ਹਰਿਆਣਾ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪਵਾਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਵੇਖਣ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਦੌਰਾਨ ਕਾਂਗਰਸੀ ਵਿਧਾਇਕ ਨੇ ਸਰਕਾਰ ਵੱਲੋਂ ਗਲਤ ਢੰਗ ਨਾਲ ਰਾਸ਼ਨ ਕਾਰਡ ਕੱਟੇ ਜਾਣ ਦੀ ਗੱਲ ਆਖੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਖ਼ਲ ਦਿੰਦਿਆਂ ਕਿਹਾ ਕਿ ਜਿਨ੍ਹਾਂ ਦੀ ਆਮਦਨ ਨਿਯਮਾਂ ਅਨੁਸਾਰ ਵੱਧ ਜਾਂਦੀ ਹੈ, ਉਨ੍ਹਾਂ ਦਾ ਰਾਸ਼ਨ ਕਾਰਡ ਕੱਟ ਦਿੱਤਾ ਜਾਂਦਾ ਹੈ। ਇਹ ਅਧਿਕਾਰੀਆਂ ਵੱਲੋਂ ਸਰਵੇਖਣ ਕਰਕੇ ਕੀਤਾ ਜਾਂਦਾ ਹੈ। ਇਸ ਵਿੱਚ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੁੰਦੀ ਹੈ। ਉਂਝ ਪ੍ਰਸ਼ਨਕਾਲ ਦੌਰਾਨ ਹਰਿਆਣਾ ਵਿੱਚ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਦੇਣ ਅਤੇ ਸਿਹਤ ਤੇ ਸਿੱਖਿਆ ਦੇ ਖੇਤਰ ਨਾਲ ਜੁੜੇ ਵੱਖ-ਵੱਖ ਮੁੱਦੇ ਚੁੱਕੇ ਗਏ।

Advertisement

ਮੁੱਖ ਮੰਤਰੀ ਨਾਇਬ ਸੈਣੀ ਤੇ ਸਪੀਕਰ ਹਰਵਿੰਦਰ ਕਲਿਆਣ ਸਾਈਕਲ ਚਲਾ ਕੇ ਵਿਧਾਨ ਸਭਾ ਪਹੁੰਚੇ

ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਤੀਜੇ ਦਿਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕਰਨ ਲਈ ਸਾਈਕਲ ਚਲਾ ਕੇ ਵਿਧਾਨ ਸਭਾ ਪਹੁੰਚੇ। ਇਸ ਦੌਰਾਨ ਹਰਿਆਣਾ ਵਿਧਾਨ ਸਭਾ ਦੇ ਸਾਰੇ ਕੈਬਨਿਟ ਮੰਤਰੀ ਵੀ ਸਾਈਕਲ ਉਤੇ ਵਿਧਾਨ ਸਭਾ ਪਹੁੰਚੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵੱਲੋਂ ਇਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਸਾਰਿਆਂ ਨੂੰ ਨਾਲ ਲੈ ਕੇ ਨਸ਼ਿਆ ਦਾ ਜੜ੍ਹ ਤੋਂ ਖਾਤਮਾ ਕੀਤਾ ਜਾਵੇਗਾ।

Advertisement
Tags :
CycleHaryana Assembly Monsoon sessionHaryana CM Nayab Singh Sainiਹਰਿਆਣਾ ਅਸੈਂਬਲੀਮੁੱਖ ਮੰਤਰੀ ਨਾਇਬ ਸਿੰਘ ਸੈਣੀਮੌਨਸੂਨ ਇਜਲਾਸ