ਪੱਤਰ ਪ੍ਰੇਰਕ
ਰਤੀਆ, 5 ਜੁਲਾਈ
ਸ਼ਹਿਰ ਦੇ ਅਰੋੜਾ ਕਲੋਨੀ ਖੇਤਰ ਵਿੱਚ ਇੱਕ ਜਿਮ ਦੇ ਬਾਹਰ ਕੁੱਝ ਨੌਜਵਾਨਾਂ ਵੱਲੋਂ ਇੱਕ ਕਾਰ ਸਵਾਰ ਨੌਜਵਾਨ ’ਤੇ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ। ਜਿਵੇਂ ਹੀ ਉਹ ਨੌਜਵਾਨ ਆਪਣੇ ਬਚਾਅ ਲਈ ਜਿਮ ਵਿੱਚ ਵੜਿਆਂ ਤਾਂ ਉਸ ਦੇ ਗੇਟ ਵਿੱਚ ਸਿਰ ਵੱਜਣ ਕਾਰਨ ਉਹ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਨੌਜਵਾਨ ਨੇ ਸੇਖੁਪੁਰ ਦੇ ਸੋਨੂੰ ਅਤੇ ਉਸ ਦੇ ਸਾਥੀਆਂ ’ਤੇ ਉਸ ਜਾਨੋਂ ਮਾਰਨ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਹੈ। ਪੁਲੀਸ ਨੇ ਸੋਨੂੰ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਹਿਰੀ ਥਾਣਾ ਇੰਚਾਰਜ ਜਗਦੀਸ਼ ਚੰਦਰ ਸੂਚਨਾ ਮਿਲਦੇ ਹੀ ਘਟਨਾ ਸਥਾਨ ’ਤੇ ਪੁੱਜ ਗਏ। ਉਨ੍ਹਾਂ ਦੱਸਿਆ ਕਿ ਸੋਨੂੰ ਵੱਲੋਂ ਨੌਜਵਾਨ ਗੁਰਪ੍ਰੀਤ ਨੂੰ ਫੋਨ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ।