ਪੱਤਰ ਪ੍ਰੇਰਕ
ਟੋਹਾਣਾ, 13 ਸਤੰਬਰ
ਲੁੱਟ ਦੇ ਇਰਾਦੇ ਨਾਲ ਦਾਖਲ ਹੋਏ ਹਮਲਾਵਰਾਂ ਨੇ ਇੰਦਰਾ ਕਲੋਨੀ ਹਾਂਸੀ ਦੇ ਕ੍ਰਿਸ਼ਨ (25) ਦਾ ਕਤਲ ਕਰ ਦਿੱਤਾ ਤੇ ਉਸ ਦੀ ਮਾਂ ਗੋਮਤੀ (60) ਤੇ ਸਵਿਤਰੀ (20) ਨੂੰ ਵੀ ਜ਼ਖ਼ਮੀ ਕਰ ਦਿੱਤਾ। ਗੁਆਂਢੀਆਂ ਨੇ ਵਾਰਦਾਤ ਬਾਰੇ ਪੁਲੀਸ ਨੂੰ ਸੂਚਨਾ ਦਿੱਤੀ ਤਾਂ ਪੁਲੀਸ ਨੇ ਤਿੰਨਾਂ ਮੈਂਬਰਾਂ ਨੂੰ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਕ੍ਰਿਸ਼ਨ ਨੂੰ ਮ੍ਰਿਤਕ ਐਲਾਨ ਦਿੱਤਾ। ਗੰਭੀਰ ਜ਼ਖ਼ਮੀ ਗੋਮਤੀ ਤੇ ਸਵਿੱਤਰੀ ਨੂੰ ਹਿਸਾਰ ਰੈਫ਼ਰ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਾਤ ਨਾਜ਼ੁਕ ਬਣੀ ਹੋਈ ਹੈ। ਪੁਲੀਸ ਮੁਤਾਬਕ ਲੁਟੇਰੇ ਬੁੱਧਵਾਰ ਸਵੇਰੇ ਤਿੰਨ ਵਜੇ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ ਸਨ। ਹਾਂਸੀ ਪੁਲੀਸ ਨੇ ਅਣਪਛਾਤੇ ਲੁਟੇਰਾ ਗਿਰੋਹ ਵਿਰੁੱਧ ਮਾਮਲਾ ਦਰਜ ਕਰ ਕੇ ਕਰਾਈਮ ਮਾਹਿਰਾਂ ਦੀ ਵਿਸ਼ੇਸ਼ ਟੀਮ ਨਾਲ ਜਾਂਚ ਆਰੰਭ ਦਿੱਤੀ ਹੈ।