DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੈਸ ਤੇ ਪੈਟਰੋਲ-ਡੀਜ਼ਲ ਦੀ ਕੋਈ ਕਮੀ ਨਹੀਂ: ਸੁਨੀਲ ਇੰਦੌਰਾ

ਮੁਲਕ ਅਤੇ ਸੂਬੇ ਵਿੱਚ ਗੈਸ ਸਿਲੰਡਰਾਂ ਅਤੇ ਪੈਟਰੋਲ-ਡੀਜ਼ਲ ਦੀ ਕੋਈ ਕਮੀ ਨਹੀਂ ਹੈ, ਇਸ ਲਈ ਲੋਕ ਅਫ਼ਵਾਹਾਂ ਵੱਲ ਧਿਆਨ ਨਾ ਦੇਣ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰ ਵੇਲੇ ਜਨਤਾ ਦੇ ਹਿੱਤਾਂ...

  • fb
  • twitter
  • whatsapp
  • whatsapp
Advertisement

ਮੁਲਕ ਅਤੇ ਸੂਬੇ ਵਿੱਚ ਗੈਸ ਸਿਲੰਡਰਾਂ ਅਤੇ ਪੈਟਰੋਲ-ਡੀਜ਼ਲ ਦੀ ਕੋਈ ਕਮੀ ਨਹੀਂ ਹੈ, ਇਸ ਲਈ ਲੋਕ ਅਫ਼ਵਾਹਾਂ ਵੱਲ ਧਿਆਨ ਨਾ ਦੇਣ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰ ਵੇਲੇ ਜਨਤਾ ਦੇ ਹਿੱਤਾਂ ਦੀ ਰਾਖੀ ਲਈ ਤਤਪਰ ਹਨ। ਇਹ ਦਾਅਵਾ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਦੇ ਮੈਂਬਰ ਅਤੇ ਧਾਨਕ ਸਮਾਜ ਉਥਾਨ ਸਭਾ ਹਰਿਆਣਾ ਦੇ ਸੂਬਾ ਪ੍ਰਧਾਨ ਸੁਨੀਲ ਇੰਦੌਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਮੁਲਕ ਅਤੇ ਸੂਬੇ ਕੋਲ ਤੇਲ ਅਤੇ ਗੈਸ ਦਾ ਲੋੜੀਂਦਾ ਭੰਡਾਰ ਮੌਜੂਦ ਹੈ। ਲੋਕਾਂ ਨੂੰ ਕਾਂਗਰਸ ਅਤੇ ਵਿਰੋਧੀ ਧਿਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਲੋੜ ਤੋਂ ਵੱਧ ਤੇਲ ਜਾਂ ਗੈਸ ਸਿਲੰਡਰਾਂ ਦੀ ਜਮ੍ਹਾਂਖੋਰੀ ਨਹੀਂ ਕਰਨੀ ਚਾਹੀਦੀ, ਤਾਂ ਜੋ ਸਪਲਾਈ ਵਿੱਚ ਕੋਈ ਵਿਘਨ ਨਾ ਪਵੇ। ਸੁਨੀਲ ਇੰਦੌਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਮ੍ਹਾਂਖੋਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ, ਪੈਟਰੋਲ ਪੰਪਾਂ ਤੇ ਗੈਸ ਏਜੰਸੀਆਂ ਦੀ ਲਗਾਤਾਰ ਚੈਕਿੰਗ ਕਰਨ ਅਤੇ ਸਪਲਾਈ ਨੂੰ ਸੁਚਾਰੂ ਰੂਪ ਵਿੱਚ ਚਾਲੂ ਰੱਖਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਬਿਹਤਰ ਵਿਦੇਸ਼ ਨੀਤੀ ਕਾਰਨ ਭਾਰਤ ਦੀ ਤੇਲ ਅਤੇ ਗੈਸ ਸਪਲਾਈ ਵਿੱਚ ਕੋਈ ਰੁਕਾਵਟ ਨਹੀਂ ਆਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਖਾਣ-ਪੀਣ ਵਾਲੀ ਵਸਤੂ ਜਾਂ ਤੇਲ-ਗੈਸ ਦੀ ਜਮ੍ਹਾਂਖੋਰੀ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਮੁਲਕ ਵਿੱਚ ਸਭ ਕੁਝ ਲੋੜ ਮੁਤਾਬਕ ਉਪਲਬਧ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਸਾਬਕਾ ਜ਼ਿਲ੍ਹਾ ਸਕੱਤਰ ਰਣਧੀਰ ਸਿੰਘ ਮੌਲੀਆ, ਗੁਰਪ੍ਰੀਤ ਕੌਰ, ਸੁਭਾਸ਼ ਸ਼ਰਮਾ ਅਤੇ ਇਸ਼ਿਕਾ ਗਰਗ ਸਮੇਤ ਹੋਰ ਹਾਜ਼ਰ ਸਨ।

Advertisement

Advertisement
Advertisement
×