ਜੀਂਦ: ਜੀਂਦ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ ਨੌਂ ਮਾਮਲੇ ਸਾਹਮਣੇ ਆਏ ਹਨ, ਜਦੋਂਕਿ 11 ਵਿਅਕਤੀਆਂ ਨੂੰ ਸਿਹਤਯਾਬ ਹੋਣ ਕਾਰਨ ਛੁੱਟੀ ਦੇ ਦਿੱਤੀ ਗਈ ਹੈ। ਇਸ ਸਮੇਂ 30 ਕੇਸ ਸਰਗਰਮ ਹਨ। ਡਿਪਟੀ ਸਿਵਿਲ ਸਰਜਨ ਅਤੇ ਕੋਵਿਡ-19 ਦੇ ਨੋਡਲ ਅਧਿਕਾਰੀ ਡਾ. ਪਾਲੇ ਰਾਮ ਕਟਾਰੀਆ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਨਮੂਨੇ ਲਏ ਜਾ ਰਹੇ ਹਨ। ਵਿਭਾਗ ਨੂੰ ਹਾਲੇ 778 ਲੋਕਾਂ ਦੀ ਕਰੋਨਾ ਜਾਂਚ ਰਿਪੋਰਟ ਦੀ ਉਡੀਕ ਹੈ। ਡਾ. ਕਟਾਰੀਆ ਨੇ ਕਿਹਾ ਕਿ ਬੀਤੇ ਦਿਨੀਂ ਸਿਹਤ ਵਿਭਾਗ ਦੀਆਂ ਟੀਮਾਂ ਨੇ ਕਰੋਨਾ ਦੀ ਜਾਂਚ ਲਈ 480 ਨਮੂਨੇ ਲਏ ਸਨ। ਵਿਭਾਗ ਨੂੰ 516 ਨਮੂਨਿਆਂ ਦੀ ਜਾਂਚ ਰਿਪੋਰਟ ਮਿਲੀ ਹੈ, ਜਿਸ ਵਿੱਚ 9 ਕੇਸਾਂ ਵਿੱਚ ਕਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। -ਪੱਤਰ ਪ੍ਰੇਰਕ