ਪੱਤਰ ਪ੍ਰੇਰਕ
ਕਾਲਾਂਵਾਲੀ, 6 ਅਕਤੂਬਰ
ਇੱਥੋਂ ਦੇ ਵਾਰਡ ਨੰਬਰ 10 ਵਿੱਚ ਇੱਕ ਨੌਜਵਾਨ ਨੇ ਘਰ ਦੀ ਕੰਧ ਟੱਪ ਕੇ ਖਾਣਾ ਬਣਾ ਰਹੀ ਔਰਤ ਦੀਆਂ ਕੰਨਾਂ ਵਿੱਚ ਪਾਈਆਂ ਸੋਨੇ ਦੀਆਂ ਬਾਲੀਆਂ ਅਤੇ ਸੋਨੇ ਦੀ ਚੇਨ ਝਪਟ ਕੇ ਫ਼ਰਾਰ ਹੋ ਗਿਆ| ਪੁਲੀਸ ਨੂੰ ਦਿੱਤੇ ਬਿਆਨਾਂ ’ਚ ਪੀੜਤ ਮਹਿਲਾ ਅੰਜੂ ਬਾਲਾ ਨੇ ਦੱਸਿਆ ਕਿ 5 ਅਕਤੂਬਰ ਨੂੰ ਸਵੇਰੇ ਕਰੀਬ ਸਾਢੇ 11 ਵਜੇ ਉਹ ਘਰ ਵਿਚ ਇਕੱਲੀ ਸੀ ਅਤੇ ਖਾਣਾ ਬਣਾ ਰਹੀ ਸੀ| ਇਸ ਦੌਰਾਨ ਪਿੰਡ ਤਾਰੂਆਣਾ ਦੇ ਵਸਨੀਕ ਕਸ਼ਮੀਰ ਸਿੰਘ ਕੱਪੜੇ ਨਾਲ ਮੂੰਹ ਢੱਕ ਕੇ ਕੰਧ ਟੱਪ ਕੇ ਘਰ ਅੰਦਰ ਦਾਖ਼ਲ ਹੋਇਆ ਅਤੇ ਉਸ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਅਤੇ ਗਲੇ ਵਿੱਚੋਂ ਸੋਨੇ ਦੀ ਚੇਨ ਖੋਹ ਲਈ| ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ| ਪੁਲੀਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ।