ਹੈਰੋਇਨ ਤਸਕਰੀ ਮਾਮਲੇ ’ਚ ਤੀਜਾ ਮੁਲਜ਼ਮ ਗ੍ਰਿਫ਼ਤਾਰ
ਪੁਲੀਸ ਨੇ ਹੈਰੋਇਨ ਤਸਕਰੀ ਮਾਮਲੇ ਵਿੱਚ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਰਮਨਦੀਪ ਵਾਸੀ ਵਾਰਡ ਨੰਬਰ 13, ਰਤੀਆ ਵਜੋਂ ਹੋਈ ਹੈ।...
Advertisement
ਪੁਲੀਸ ਨੇ ਹੈਰੋਇਨ ਤਸਕਰੀ ਮਾਮਲੇ ਵਿੱਚ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਰਮਨਦੀਪ ਵਾਸੀ ਵਾਰਡ ਨੰਬਰ 13, ਰਤੀਆ ਵਜੋਂ ਹੋਈ ਹੈ। ਇਸ ਤੋਂ ਪਹਿਲਾਂ, ਇਸੇ ਮਾਮਲੇ ਵਿੱਚ, ਪੁਲੀਸ ਨੇ ਇਕ ਨਾਬਾਲਗ ਮੁਲਜ਼ਮ ਨੂੰ 6 ਗ੍ਰਾਮ ਹੈਰੋਇਨ ਅਤੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਸਬ-ਇੰਸਪੈਕਟਰ ਰਣਜੀਤ ਨੇ ਦੱਸਿਆ ਕਿ ਪੁਲੀਸ ਵੱਲੋਂ ਗਸ਼ਤ ਦੌਰਾਨ ਇਕ ਨਾਬਾਲਗ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਜਾਂਚ ਅਧਿਕਾਰੀ ਵੱਲੋਂ ਇਕੱਠੇ ਕੀਤੇ ਸਬੂਤਾਂ ਅਤੇ ਪੜਤਾਲ ਦੇ ਆਧਾਰ ’ਤੇ ਮੁਲਜ਼ਮ ਰਮਨਦੀਪ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement
×