ਰਤੀਆ: ਮੇਨ ਬਾਜ਼ਾਰ ਵਿਚ ਚੋਰਾਂ ਨੇ ਇੱਕ ਦੁਕਾਨ ਦੇ ਤਾਲੇ ਤੋੜ ਕੇ ਦੁਕਾਨ ‘ਚੋਂ ਕਰੀਬ 45 ਹਜ਼ਾਰ ਰੁਪਏ ਦਾ ਸਾਮਾਨ ਅਤੇ ਨਕਦੀ ਚੋਰੀ ਕਰ ਲਈ ਹੈ। ਦੁਕਾਨ ਮਾਲਕ ਨੂੰ ਚੋਰੀ ਦੀ ਘਟਨਾ ਦਾ ਪਤਾ ਸਵੇਰੇ ਚੱਲਿਆ। ਦੁਕਾਨ ਮਾਲਕ ਵਾਰਡ ਨੰਬਰ 11 ਵਾਸੀ ਵਿਜੈ ਕੁਮਾਰ ਨੇ ਮਾਮਲੇ ਦੀ ਸ਼ਿਕਾਇਤ ਸ਼ਹਿਰੀ ਪੁਲੀਸ ਨੂੰ ਦਿੱਤੀ। ਪੁਲੀਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੁਕਾਨ ਮਾਲਕ ਵਿਜੈ ਕੁਮਾਰ ਨੇ ਦੱਸਿਆ ਕਿ ਮੇਨ ਬਾਜ਼ਾਰ ਸਥਿਤ ਉਸ ਦੀ ਟੇਲਰਿੰਗ ਦੀ ਦੁਕਾਨ ਹੈ। ਸਵੇਰੇ 6 ਵਜੇ ਚੌਕੀਦਾਰ ਨੇ ਦੁਕਾਨ ਦੇ ਤਾਲੇ ਟੁੱਟੇ ਹੋਣ ਦੀ ਸੂਚਨਾ ਦਿੱਤੀ। ਦੁਕਾਨ ਤੋਂ ਚੋਰ 15 ਹਜ਼ਾਰ ਰੁਪਏ ਦੀ ਨਕਦੀ, ਐੱਲ.ਈ.ਡੀ, ਕੱਪੜੇ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ। ਦੁਕਾਨ ਤੋਂ ਚੋਰੀ ਹੋਏ ਸਾਮਾਨ ਦੀ ਕੀਮਤ ਕਰੀਬ 45 ਹਜ਼ਾਰ ਰੁਪਏ ਹੈ। ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ