DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਚਕੂਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬੱਚਿਆਂ ਨੂੰ ਘਰ ਭੇਜਿਆ; ਪੁਲੀਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ

  • fb
  • twitter
  • whatsapp
  • whatsapp
featured-img featured-img
ਧਮਕੀ ਮਿਲਣ ਮਗਰੋਂ ਬੱਚਿਆਂ ਨੂੰ ਲੈਣ ਆਏ ਮਾਪੇ। -ਫੋਟੋ: ਰਵੀ ਕੁਮਾਰ
Advertisement

ਸ਼ਹਿਰ ਦੇ ਤਿੰਨ ਵੱਡੇ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਮਿਲਣ ’ਤੇ ਸਕੂਲ ਪ੍ਰਸ਼ਾਸਨ ਨੇ ਤੁਰੰਤ ਬੱਚਿਆਂ ਨੂੰ ਘਰ ਭੇਜ ਦਿੱਤਾ ਅਤੇ ਪੁਲੀਸ ਨੂੰ ਸੂਚਿਤ ਕੀਤਾ। ਧਮਕੀ ਮਿਲਣ ਵਾਲੇ ਸਕੂਲਾਂ ਵਿੱਚ ਸੈਕਟਰ 14, , ਸੈਕਟਰ 11 ਸੈਕਟਰ 4 ਅਤੇ ਸੈਕਟਰ 20 ਦੇ ਵੱਡੇ ਸਕੂਲ ਸ਼ਾਮਲ ਹਨ। ਇਨ੍ਹਾਂ ਸਕੂਲਾਂ ਨੂੰ ਇੱਕੋ ਜਿਹੀ ਧਮਕੀ ਭਰੀ ਈਮੇਲ ਮਿਲੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲ ਦੇ ਕੰਪਲੈਕਸ ਵਿੱਚ ਬੰਬ ਰੱਖਿਆ ਗਿਆ ਹੈ।

ਈਮੇਲ ਮਿਲਣ ’ਤੇ ਸਕੂਲਾਂ ਨੇ ਸਾਵਧਾਨੀ ਵਜੋਂ ਸਾਰੇ ਕਲਾਸਰੂਮ ਖ਼ਾਲੀ ਕਰਵਾ ਲਏ। ਮਾਪਿਆਂ ਨੂੰ ਸੁਨੇਹੇ ਭੇਜੇ ਗਏ ਸਨ ਕਿ ਉਹ ਆਪਣੇ ਬੱਚਿਆਂ ਨੂੰ ਘਰ ਲੈ ਜਾਣ। ਜਾਣਕਾਰੀ ਮਿਲਣ ’ਤੇ ਪੰਚਕੂਲਾ ਪੁਲੀਸ, ਬੰਬ ਸਕੁਐਡ, ਡੌਗ ਸਕੁਐਡ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ।

Advertisement

ਪੁਲੀਸ ਨੇ ਤਿੰਨੋਂ ਸਕੂਲਾਂ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਕਲਾਸਰੂਮ, ਸਟਾਫ ਰੂਮ, ਲਾਇਬ੍ਰੇਰੀ, ਰੈਸਟਰੂਮ ਅਤੇ ਮੈਦਾਨਾਂ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ। ਲਗਭਗ ਦੋ ਘੰਟੇ ਦੀ ਤਲਾਸ਼ੀ ਤੋਂ ਬਾਅਦ ਪੁਲੀਸ ਨੇ ਕਿਹਾ ਕਿ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਸੈੱਲ ਦੀ ਮਦਦ ਲਈ ਜਾ ਰਹੀ ਹੈ। ਪਿਛਲੇ ਕੁਝ ਮਹੀਨਿਆਂ ਤੋਂ, ਚੰਡੀਗੜ੍ਹ, ਪੰਚਕੂਲਾ ਅਤੇ ਦਿੱਲੀ-ਐੱਨ ਸੀ ਆਰ ਦੇ ਸਕੂਲਾਂ, ਅਦਾਲਤਾਂ ਅਤੇ ਸਰਕਾਰੀ ਦਫਤਰਾਂ ਨੂੰ ਇਸੇ ਤਰ੍ਹਾਂ ਦੀਆਂ ਝੂਠੀਆਂ ਧਮਕੀਆਂ ਮਿਲ ਰਹੀਆਂ ਹਨ। ਪੁਲੀਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਤਿੰਨੋਂ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

Advertisement

Advertisement
×