ਘਰ ਵਿੱਚੋਂ ਡੇਢ ਲੱਖ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
ਪੱਤਰ ਪ੍ਰੇਰਕ ਰਤੀਆ, 8 ਜੁਲਾਈ ਸਥਾਨਕ ਸ਼ਹਿਰ ਦੀ ਪੁਲੀਸ ਨੇ ਘਰ ਵਿੱਚ ਹੋਈ ਚੋਰੀ ਦੇ ਸਬੰਧ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਤੀਆ ਸ਼ਹਿਰ ਪੁਲੀਸ ਸਟੇਸ਼ਨ ਦੇ ਇੰਚਾਰਜ ਸਬ-ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਓਮ ਪ੍ਰਕਾਸ਼ ਪੁੱਤਰ ਰਾਮ...
Advertisement
ਪੱਤਰ ਪ੍ਰੇਰਕ
ਰਤੀਆ, 8 ਜੁਲਾਈ
Advertisement
ਸਥਾਨਕ ਸ਼ਹਿਰ ਦੀ ਪੁਲੀਸ ਨੇ ਘਰ ਵਿੱਚ ਹੋਈ ਚੋਰੀ ਦੇ ਸਬੰਧ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਤੀਆ ਸ਼ਹਿਰ ਪੁਲੀਸ ਸਟੇਸ਼ਨ ਦੇ ਇੰਚਾਰਜ ਸਬ-ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਓਮ ਪ੍ਰਕਾਸ਼ ਪੁੱਤਰ ਰਾਮ ਲੁਭਾਇਆ, ਵਾਸੀ ਵਾਰਡ ਨੰਬਰ 10, ਰਤੀਆ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਘਰ ਵਿੱਚੋਂ ਲਗਪਗ 1,50,000 ਰੁਪਏ ਦੀ ਨਕਦੀ ਚੋਰੀ ਹੋ ਗਈ ਹੈ। ਜਾਂਚ ਦੌਰਾਨ ਪਤਾ ਲੱਗਿਆ ਕਿ ਸਤਨਾਮ ਸਿੰਘ ਦੀ ਪਤਨੀ ਸਰਵਜੀਤ ਕੌਰ, ਜੋ ਸ਼ਿਕਾਇਤਕਰਤਾ ਦੇ ਘਰ ਪਿਛਲੇ ਦੋ ਸਾਲਾਂ ਤੋਂ ਘਰੇਲੂ ਨੌਕਰਾਣੀ ਵਜੋਂ ਕੰਮ ਕਰ ਰਹੀ ਸੀ, ਨੇ ਆਪਣੇ ਪੁੱਤਰ ਲਾਭ ਸਿੰਘ ਉਰਫ਼ ਲਵਪ੍ਰੀਤ ਅਤੇ ਨੂੰਹ ਜਸ਼ਨਪ੍ਰੀਤ ਕੌਰ, ਨਾਲ ਮਿਲ ਕੇ 2 ਜੁਲਾਈ ਨੂੰ ਚੋਰੀ ਕੀਤੀ। ਗੁਆਂਢੀ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਪੁਸ਼ਟੀ ਹੋਈ ਕਿ ਤਿੰਨਾਂ ਮੁਲਜ਼ਮਾਂ ਨੇ ਇਹ ਚੋਰੀ ਕਰਨ ਦੀ ਸਾਜ਼ਿਸ਼ ਰਚੀ ਸੀ। ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Advertisement