ਡੇਢ ਕਰੋੜ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
ਪੀਪੀ ਵਰਮਾ ਪੰਚਕੂਲਾ, 12 ਜੂਨ ਸਟਾਕ ਮਾਰਕੀਟਿੰਗ ਦੇ ਨਾਮ ’ਤੇ 1.61 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਪੰਚਕੂਲਾ ਪੁਲੀਸ ਦੀ ਸਾਈਬਰ ਕਰਾਈਮ ਟੀਮ ਨੇ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਦੋ ਵਿਅਕਤੀਆਂ...
Advertisement
ਪੀਪੀ ਵਰਮਾ
ਪੰਚਕੂਲਾ, 12 ਜੂਨ
Advertisement
ਸਟਾਕ ਮਾਰਕੀਟਿੰਗ ਦੇ ਨਾਮ ’ਤੇ 1.61 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਪੰਚਕੂਲਾ ਪੁਲੀਸ ਦੀ ਸਾਈਬਰ ਕਰਾਈਮ ਟੀਮ ਨੇ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਸੀਪੀ ਪੰਚਕੂਲਾ ਸ੍ਰਿਸ਼ਟੀ ਗੁਪਤਾ ਦੀ ਅਗਵਾਈ ਹੇਠ ਸਾਈਬਰ ਪੁਲੀਸ ਸਟੇਸ਼ਨ ਦੇ ਇੰਚਾਰਜ ਸਬ ਇੰਸਪੈਕਟਰ ਯੁੱਧਵੀਰ ਸਿੰਘ ਦੀ ਟੀਮ ਨੇ ਮਾਮਲੇ ਵਿੱਚ ਗੰਭੀਰ ਕਾਰਵਾਈ ਕਰਦਿਆਂ ਠੋਸ ਸਬੂਤਾਂ ਦੇ ਆਧਾਰ ’ਤੇ ਧੋਖਾਧੜੀ ਕਰਨ ਵਾਲਿਆਂ ਦੀ ਪਛਾਣ ਕਰਕੇ, ਖਾਤੇ ਦੀ ਜਾਣਕਾਰੀ, ਵਟਸਐਪ ਚੈਟ ਅਤੇ ਡਿਜੀਟਲ ਸਬੂਤ ਇਕੱਠੇ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ।
Advertisement
×