ਅਪਰੇਸ਼ਨ ਟ੍ਰੈਕਡਾਊਨ ਤਹਿਤ ਤਿੰਨ ਕਾਬੂ
ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਏ ਜਾ ਰਹੇ ਅਪਰੇਸ਼ਨ ਟ੍ਰੈਕਡਾਊਨ ਤਹਿਤ ਜ਼ਿਲ੍ਹਾ ਪੁਲੀਸ ਨੇ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ਵਿੱਚ ਪੁਲੀਸ ਨੇ ਪਿੰਡ ਖੇੜਾ ਖੇਮਾਵਤੀ ਵਿੱਚ ਕੁੱਟਮਾਰ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ...
Advertisement
ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਏ ਜਾ ਰਹੇ ਅਪਰੇਸ਼ਨ ਟ੍ਰੈਕਡਾਊਨ ਤਹਿਤ ਜ਼ਿਲ੍ਹਾ ਪੁਲੀਸ ਨੇ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ਵਿੱਚ ਪੁਲੀਸ ਨੇ ਪਿੰਡ ਖੇੜਾ ਖੇਮਾਵਤੀ ਵਿੱਚ ਕੁੱਟਮਾਰ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਜਿਸ ਦੀ ਪਛਾਣ ਤੇਜਵੀਰ ਵਜੋਂ ਹੋਈ ਹੈ। ਦੂਜੇ ਮਾਮਲੇ ਵਿੱਚ ਡਿਟੈਕਟਿਵ ਸਟਾਫ ਦੇ ਇੰਚਾਰਜ ਪੀ ਐੱਸ ਆਈ ਚੰਦਰਪਾਲ ਦੀ ਟੀਮ ਨੇ ਪਿੰਡ ਸਿੰਧਵੀ ਖੇੜਾ ਦੇ ਬੱਸ ਅੱਡੇ ਤੋਂ ਅਜੈ ਨਾਮੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ ਦੋ ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਹਨ। ਤੀਜੇ ਮਾਮਲੇ ਵਿੱਚ ਥਾਣਾ ਜੀਂਦ ਸਿਟੀ ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੰਨੀ ਵਾਸੀ ਨਗੂਰਾਂ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ ਇੱਕ ਨਾਜਾਇਜ਼ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤਾ ਹੈ।
Advertisement
Advertisement
×

