ਸੋਨੀਪਤ: ਸੋਨੀਪਤ ਪੁਲੀਸ ਨੇ ਅੱਜ ਖਾਲਿਸਤਾਨ ਲਬਿਰੇਸ਼ਨ ਫ਼ਰੰਟ ਅਤੇ ਸਿੱਖਸ ਫਾਰ ਜਸਟਿਸ ਨਾਲ ਸਬੰਧਤ ਤਿੰਨ ਖਾਲਿਸਤਾਨੀ ਸਮਰਥਕ ਅਤਿਵਾਦੀਆਂ ਨੂੰ ਜ਼ਿਲ੍ਹੇ ਦੇ ਗੋਹਾਣਾ ’ਚੋਂ ਗ੍ਰਿਫ਼ਤਾਰ ਕੀਤਾ ਹੈ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਅਤਿਵਾਦੀਆਂ ਕੋਲੋਂ ਏਕੇ-47 ਅਤੇ ਤਿੰਨ ਪਿਸਤੌਲਾਂ ਸਣੇ ਹੋਰ ਹਥਿਆਰ ਬਰਾਮਦ ਹੋਏ ਹਨ ਅਤੇ ਉਹ ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਹੱਤਿਆਵਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿਚ ਸਨ। ਐੱਸ.ਪੀ. ਰਾਹੁਲ ਸ਼ਰਮਾ ਨੇ ਦੱਸਿਆ ਕਿ ਤਿੰਨੋਂ ਅਤਿਵਾਦੀਆਂ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਜ਼ਿਲ੍ਹੇ ਦੇ ਗੋਹਾਣਾ ਖੇਤਰ ’ਚੋਂ ਗ੍ਰਿਫਤਾਰ ਕੀਤਾ ਹੈ। ਤਿੰਨੋਂ ਸੋਨੀਪਤ ਦੇ ਜੁਆਂ ਪਿੰਡ ਦੇ ਵਸਨੀਕ ਹਨ। -ਪੀਟੀਆਈ